ਆਪਣੀ ਸਰਕਾਰ ਹੁੰਦਿਆ ਵੀ ‘ਆਪ’ ਦੇ ਮੰਤਰੀ ਤੇ ਵਿਧਾਇਕ ਸ਼ਿਕਾਇਤ ਲਈ ਪਹੁੰਚੇ ਡੀਜੀਪੀ ਕੋਲ, ਪੜ੍ਹੋ ਪੂਰਾ ਮਾਮਲਾ

ਆਪਣੀ ਸਰਕਾਰ ਹੁੰਦਿਆ ਵੀ ‘ਆਪ’ ਦੇ ਮੰਤਰੀ ਤੇ ਵਿਧਾਇਕ ਸ਼ਿਕਾਇਤ ਲਈ ਪਹੁੰਚੇ ਡੀਜੀਪੀ ਕੋਲ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਜਪਾ ਦੇ ਆਪਰੇਸ਼ਨ ਲੋਟਸ ਅਧੀਨ ਉਹਨਾਂ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਵਿੱਚ ਖਰੀਦਣ ਦਾ ਦਾਅਵਾ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਭਾਜਪਾ ਆਗੂਆਂ ਖਿਲ਼ਾਫ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਜਪਾ ਆਗੂਆਂ ਨੇ ਉਹਨਾਂ ਦੇ ਵਿਧਾਇਕਾਂ ਨੂੰ ਸੀਬੀਆਈ ਅਤੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਛਾਪੇ ਮਰਵਾ ਕੇ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਤੇ ਵਿਧਾਇਕ ਇਸ ਸਬੰਧੀ ਅੱਜ ਚੰਡੀਗੜ੍ਹ ਵਿਖੇ ਸਥਿਤ ਡੀਜੀਪੀ ਦੇ ਦਫਤਰ ਵਿਖੇ ਸ਼ਿਕਾਇਤ ਲਈ ਪਹੁੰਚੇ ਹਨ।


ਇਸ ਦੌਰਾਨ ਜੋ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਦਾਅਵਾ ਕੀਤਾ ਹੈ ਕਿ ਇਹ ਧਮਕੀਆਂ ਉਹਨਾਂ ਨੂੰ ਮਿਲੀਆਂ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਲਗਾਤਾਰ ਧਮਕੀਆਂ ਦੇ ਕੇ ਪੰਜਾਬ ਤੇ ਹਰਿਆਣਾ ਭਾਜਪਾ ਦੇ ਆਗੂ ਪੈਸੇ ਲੈ ਕੇ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਕਹਿ ਰਹੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪਰ ਉਹ ਭਾਜਪਾ ਆਗੂਆਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਪੈਸਿਆਂ ਖਾਤਿਰ ਆਪਣਾ ਜਮੀਰ ਨਹੀਂ ਵੇਚਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇਸ ਸਾਰੇ ਮਾਮਲੇ ਦੇ ਆਡੀਓ, ਵੀਡੀਓ ਸਬੂਤ ਮੋਬਾਈਲ ਨੰਬਰਾਂ ਸਣੇ ਮੌਜੂਦ ਹਨ ਅਤੇ ਉਹ ਇਹ ਸਬੂਤ ਕਾਨੂੰਨ ਅਤੇ ਲੋਕਾਂ ਦੇ ਸਾਹਮਣੇ ਰੱਖਣਗੇ।


ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਉੱਪਰ ਦੋਸ਼ ਲਾਉਂਦੇ ਹੋਏ ਕਿਹਾ ਸੀ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਧਮਕੀਆਂ ਮਿਲ ਰਹੀਆਂ ਹਨ, ਕਿਹਾ ਜਾ ਰਿਹਾ ਹੈ ਕਿ ਉਹਨਾਂ ਉੱਪਰ ਹਮਲਾ ਕੀਤਾ ਜਾਵੇਗਾ ਅਤੇ ਉਸ ਦੇ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾਇਆ ਜਾਵੇਗਾ। ਜਦ ਕਿ ਦੂਜੇ ਪਾਸੇ ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਹਨਾਂ ਦੋਸ਼ਾਂ ਨੂੰ ਸਰਾਸਰ ਝੂਠ ਦੱਸਿਆ ਸੀ। ਇਸ ਦੌਰਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕਰ ਪਾ ਰਹੀ ਹੈ।

error: Content is protected !!