Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
September
16
11 ਸਾਲ ਬਾਅਦ ਸੁਣੀ ਗਈ ਕੰਪਿਊਟਰ ਅਧਿਆਪਕਾਂ ਦੀ; ਸਿੱਖਿਆ ਮੰਤਰੀ ਬੈਂਸ ਨੇ ਕਿਹਾ-‘ਆਪ’ ਸਰਕਾਰ ਦੀਵਾਲੀ ‘ਤੇ ਦੇਵੇਗੀ ਤੋਹਫਾ…
Latest News
Punjab
11 ਸਾਲ ਬਾਅਦ ਸੁਣੀ ਗਈ ਕੰਪਿਊਟਰ ਅਧਿਆਪਕਾਂ ਦੀ; ਸਿੱਖਿਆ ਮੰਤਰੀ ਬੈਂਸ ਨੇ ਕਿਹਾ-‘ਆਪ’ ਸਰਕਾਰ ਦੀਵਾਲੀ ‘ਤੇ ਦੇਵੇਗੀ ਤੋਹਫਾ…
September 16, 2022
Voice of Punjab
11 ਸਾਲ ਬਾਅਦ ਸੁਣੀ ਗਈ ਕੰਪਿਊਟਰ ਅਧਿਆਪਕਾਂ ਦੀ; ਸਿੱਖਿਆ ਮੰਤਰੀ ਬੈਂਸ ਨੇ ਕਿਹਾ-‘ਆਪ’ ਸਰਕਾਰ ਦੀਵਾਲੀ ‘ਤੇ ਦੇਵੇਗੀ ਤੋਹਫਾ…
ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨੀਂ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 11 ਸਾਲ ਤੋਂ ਕਿਸੇ ਚੰਗੀ ਖਬਰ ਦੀ ਆਸ ਵਿੱਚ ਬੈਠੇ 6640 ਕੰਪਿਊਟਰ ਅਧਿਆਪਕਾਂ ਲਈ ਦੀਵਾਲੀ ਮੌਕੇ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੋਸਟ ਦੇ ਹੇਠਾਂ ਲਿਖਿਆ ਹੈ ਕਿ ਸਾਡਾ ਖ਼ੁਆਬ-ਮੁਲਾਜ਼ਮ ਵਰਗ ਰਹੇ ਖੁਸ਼ਹਾਲ। ਇਸੇ ਨਾਲ ਹੀ ਸੂਬੇ ਵਿੱਚ ਤਨਦੇਹੀ ਦੇ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ 6640 ਕੰਪਿਊਟਰ ਅਧਿਆਪਕਾਂ ਦੇ ਚਿਹਰੇ ਉੱਪਰ ਖੁਸ਼ੀ ਹੈ। ਇਸ ਦੌਰਾਨ ਸੀਐੱਸਆਰ ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣ ਦੇ ਮਾਮਲੇ ਨੂੰ ਹੱਲ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਜੋ ਕੰਪਿਊਟਰ ਅਧਿਆਪਕ ਪੰਜਾਬ ਵਿੱਚ ਪਿਕਟਸ ਸੁਸਾਇਟੀ ਅਧੀਨ ਕੰਮ ਕਰ ਰਹੇ ਹਨ, ਉਹਨਾਂ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਲਦ ਹੀ ਦੀਵਾਲੀ ਦਾ ਤੋਹਫਾ ਦਿੱਤਾ ਜਾਵੇਗਾ। ਇਸ ਦੌਰਾਨ ਉਹਨਾਂ ਨੇ ਅੱਗੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 6640 ਕੰਪਿਊਟਰ ਅਧਿਆਪਕ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਸੂਬਾ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤੀਆਂ ਗਈਆਂ ਸਨ। ਇਸ਼ ਦੌਰਾਨ ਉਹਨਾਂ ਦੇ ਧਿਆ ਵਿੱਚ ਜੋ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਉਹਨਾਂ ਦੇ ਧਿਆਨ ਵਿੱਚ ਹਨ, ਉਹਨਾਂ ਉੱਪਰ ਗੌਰ ਕਰ ਕੇ ਉਹ ਵਿੱਤ ਮੰਤਰੀ ਨੂੰ ਪੱਤਰ ਲਿਖਣਗੇ ਅਤੇ ਜਲਦ ਹੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਅਪੀਲ ਕਰਨਗੇ।
ਬੈਂਸ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀਐਸਆਰ ਨਿਯਮਾਂ ਨੂੰ ਲਾਗੂ ਕਰਨਾ ਅਤੇ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣਾ ਸ਼ਾਮਲ ਹੈ। ਉਨਹਾਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ’ਚ ਸੀ. ਐੱਸ. ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ’ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਮੌਕੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨਾਲ ਇਹ ਗੱਲ ਸਾਬਤ ਹੋ ਗਈ ਹੈ। ਉਨਹਾਂ ਨੇ ਕਿਹਾ ਕਿ 6640 ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਜਲਦ ਪੂਰੀਆਂ ਕਰੇਗੀ।
Post navigation
ਲੁੱਟ ਖੋਹਾ ਦੀਆਂ ਵਾਰਦਾਤਾ ਨੂੰ ਠੱਲ ਪਾਉਣ ਲਈ ਖਾਈ ਟੀ ਪੁਆਇੰਟ ਤੇ ਆਰਜੀ ਪੋਸਟ ਸਥਾਪਿਤ : ਦਹੀਆ
ਕੈਨੇਡਾ ਪੜ੍ਹਨ ਗਏ 40 ਪੰਜਾਬੀਆਂ ਨੇ ਕੀਤੀ ਹੁੱਲੜਬਾਜ਼ੀ, ਪੁਲਿਸ ਮੁਲਾਜ਼ਮ ਨੂੰ ਵੀ ਡਰਾਇਆ, ਹੁਣ 40 ਦੇ 40 ਹੋਣਗੇ ਡਿਪੋਰਟ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us