ਐੱਸਜੀਪੀਸੀ ਨੇ ਧਰਮ ਪਰਿਵਰਤਨ ਖਿਲਾਫ਼ ਤਿਆਰ ਕੀਤੇ ਵਲੰਟੀਅਰ, ਸਿੱਖ ਮੱਤ ਲਈ ਕਰਨਗੇ ਇਹ ਕੰਮ…

ਐੱਸਜੀਪੀਸੀ ਨੇ ਧਰਮ ਪਰਿਵਰਤਨ ਖਿਲਾਫ਼ ਤਿਆਰ ਕੀਤੇ ਵਲੰਟੀਅਰ, ਸਿੱਖ ਮੱਤ ਲਈ ਕਰਨਗੇ ਇਹ ਕੰਮ…

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਦੀ ਹਵਾ ‘ਚ ਚੰਗੀ ਤਰ੍ਹਾਂ ਦੇ ਨਾਲ ਘੁੱਲ ਗਏ ਧਰਮ ਪਰਿਵਰਤਨ ਦੇ ਜ਼ਹਿਰ ਨੂੰ ਮਾਰਨ ਦੇ ਲਈ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਤਿਆਰੀ ਖਿੱਚ ਲਈ ਹੈ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਕਦਮ ਚੁੱਕਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ 117 ਵਾਲੰਟੀਅਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਬਾਰੇ ਜਾਣਕਾਰੀ ਦੇਣਗੇ। ਗੁੰਮਰਾਹ ਹੋਏ ਲੋਕਾਂ ਨੂੰ ਮੁੜ ਸਿੱਖੀ ਸਿਧਾਂਤਾਂ ਨਾਲ ਜੋੜਨ ਦਾ ਯਤਨ ਕਰੇਗਾ।

ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਹੀ ਪਿਛਲੇ ਦਿਨੀ ਪੰਜਾਬ ਦਾ ਮਾਹੌਲ ਖਰਾਬ ਹੋਣ ਦੀ ਵੀ ਕਾਫੀ ਕੋਸ਼ਿਸ਼ ਹੋਈ ਸੀ ਅਤੇ ਇਸ ਦੇ ਨਾਲ ਹੀ ਸਿੱਖ ਭਾਈਚਾਰੇ ਅਤੇ ਈਸਾਈ ਭਾਈਚਾਰੇ ਵਿਚਕਾਰ ਵੀ ਮਤਭੇਦ ਪੈਦਾ ਹੋ ਗਏ ਸਨ। ਇਸ ਤੋਂ ਬਾਅਦ ਦੋਵੇਂ ਧਰਮਾਂ ਦੇ ਧਰਮ ਆਗੂਆਂ ਨੇ ਮਿਲ ਕੇ ਧਰਮ ਪਰਿਵਰਤਨ ਖਿਲਾਫ਼ ਆਵਾਜ਼ ਚੁੱਕੀ ਸੀ ਅਤੇ ਇਸ ਦੀ ਨਿਖੇਧੀ ਵੀ ਕੀਤੀ ਸੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਧਰਮ ਪਰਿਵਰਤਨ ਦੇ ਮੁੱਦੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦਾ ਜ਼ਮੀਨੀ ਪੱਧਰ ‘ਤੇ ਪਤਾ ਲਗਾਉਣ ਦੀ ਲੋੜ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਚੁਣੇ ਗਏ ਸਾਰੇ ਵਲੰਟੀਅਰ ਪ੍ਰਚਾਰਕ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸਕੂਲਾਂ ਵਿੱਚੋਂ ਨਿਕਲੇ ਹਨ। ਸ਼੍ਰੋਮੌਜੂਦਾ ਸਮੇਂ ਵਿੱਚ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਪ੍ਰਚਾਰਕਾਂ ਦੀ ਲੋੜ ਹੈ, ਜੋ ਲੋਕਾਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਧਰਮ ਦੀਆਂ ਚੁਣੌਤੀਆਂ ਬਾਰੇ ਵੀ ਜਾਣਕਾਰੀ ਦੇਣ।ਇਹ ਵਲੰਟੀਅਰ ਇਸ ਦਿਸ਼ਾ ਵਿੱਚ ਕੰਮ ਕਰਨਗੇ। ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦਾ ਉਦੇਸ਼ ਦਿਖਾਵਾ ਕਰਨਾ ਨਹੀਂ, ਸਗੋਂ ਕੁਰਾਹੇ ਪਏ ਲੋਕਾਂ ਨੂੰ ਸਿੱਖੀ ਨਾਲ ਜੋੜਨਾ ਹੈ।

error: Content is protected !!