ਗੁਜਰਾਤ ਵਿਚ ਹਾਰ ਦੇ ਡਰ ਕਾਰਨ ਭਾਜਪਾ ‘ਆਪ’ ਨੂੰ ਕੁਚਲਣ ਦੀ ਕਰ ਰਹੀ ਹੈ ਕੋਸ਼ਿਸ਼: ਕੇਜਰੀਵਾਲ

ਗੁਜਰਾਤ ਵਿਚ ਹਾਰ ਦੇ ਡਰ ਕਾਰਨ ਭਾਜਪਾ ‘ਆਪ’ ਨੂੰ ਕੁਚਲਣ ਦੀ ਕਰ ਰਹੀ ਹੈ ਕੋਸ਼ਿਸ਼: ਕੇਜਰੀਵਾਲ

ਨਵੀਂ ਦਿੱਲੀ 18 ਸਤੰਬਰ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਉਹ ਭ੍ਰਿਸ਼ਟਾਚਾਰ ਨਾਲ ਲੜਨ ਦੇ ਨਾਂ ‘ਤੇ ਆਮ ਆਦਮੀ ਪਾਰਟੀ ਨੂੰ ‘ਕੁਚਲਣ’ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਓਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਗੁਜਰਾਤ ਚੋਣਾਂ ‘ਚ ਹਾਰ ਦਾ ਡਰ ਹੈ।

‘ਆਪ’ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਪਹਿਲੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਇਹ ਵੀ ਦੋਸ਼ ਲਾਇਆ ਕਿ ਮੋਦੀ ਸਰਕਾਰ ਉਨ੍ਹਾਂ ਦੀ ਪਾਰਟੀ ਦੇ ਮੰਤਰੀਆਂ ਅਤੇ ਆਗੂਆਂ ਨੂੰ ਭ੍ਰਿਸ਼ਟਾਚਾਰ ਦੇ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਭਾਜਪਾ ‘ਆਪ’ ਦੀ ਗੁਜਰਾਤ ਵਿੱਚ ਵਧ ਰਹੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣ ਵਿੱਚ ਅਸਮਰਥ ਹੈ। ”

error: Content is protected !!