ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੈਚਾਂ ਵਿੱਚ ਜਿੱਤੇ ਕਈ ਮੈਡਲ

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੈਚਾਂ ਵਿੱਚ ਜਿੱਤੇ ਕਈ ਮੈਡਲ

ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਜਿੱਤੇ। ਗਰੀਨ ਮਾਡਲ ਟਾਊਨ ਟੇਬਲ ਟੈਨਿਸ ਅੰਡਰ-17 ਲੜਕੇ ਅਤੇ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ। ਅੰਡਰ 17 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ।ਸ਼ੂਟਿੰਗ ਮੁਕਾਬਲੇ ਵਿੱਚ ਅੰਡਰ 14 ਲੜਕੀਆਂ ਦੀ ਟੀਮ ਨੇ ਗੋਲਡ ਮੈਡਲ ਹਾਸਲ ਕੀਤਾ।ਰੋਲਰ ਸਕੇਟਿੰਗ ਵਿੱਚ ਅੰਡਰ 14 ਲੜਕੀਆਂ ਦੀ ਟੀਮ ਨੇ 1000 ਮੀਟਰ ਅਤੇ 2000 ਮੀਟਰ ਵਿੱਚ ਗੋਲਡ ਮੈਡਲ ਹਾਸਲ ਕੀਤਾ। ਗਰੀਨ ਮਾਡਲ ਟਾਊਨ ਦੀ ਅੰਡਰ-19 ਕਿੱਕ ਬਾਕਸਿੰਗ ਲੜਕਿਆਂ ਦੀ ਟੀਮ ਨੇ ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤਿਆ। ਅਰਵੀਨ ਕੌਰ ਨੇ ਅੰਡਰ-17 ਜੂਡੋ ਵਿੱਚ ਗੋਲਡ ਮੈਡਲ ਅਤੇ ਉਰਵੀ ਨੇ ਅੰਡਰ-19 ਜੂਡੋ ਵਿੱਚ ਸਿਲਵਰ ਮੈਡਲ ਜਿੱਤਿਆ, ਭਾਗਵਤ ਨੇ ਅੰਡਰ-14 ਲੜਕਿਆਂ ਵਿੱਚ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਇੰਨੋਸੈਂਟ ਹਾਰਟਸ ਲੋਹਾਰਾਂ ਵਿਖੇ ਕੁਸ਼ਤੀ ਵਿੱਚ ਅੰਡਰ-17 ਲੜਕੀਆਂ ਦੀ ਟੀਮ ਨੇ ਸੋਨ ਤਗਮਾ ਅਤੇ ਅੰਡਰ-14 ਲੜਕਿਆਂ ਦੀ ਟੀਮ ਨੇ ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਰੋਲਰ ਸਕੇਟਿੰਗ ਵਿੱਚ ਅੰਡਰ-19 ਲੜਕੀਆਂ ਦੀ ਟੀਮ ਨੇ ਸੋਨ ਤਗਮਾ ਜਿੱਤਿਆ ਜਦਕਿ ਅੰਡਰ-17 ਲੜਕੀਆਂ ਦੀ ਟੀਮ ਚਾਂਦੀ ਦੇ ਤਗਮੇ ਨਾਲ ਦੂਜੇ ਸਥਾਨ ’ਤੇ ਰਹੀ। ਸ਼ਤਰੰਜ ਮੁਕਾਬਲੇ ਵਿੱਚ ਇੰਨੋਸੈਂਟ ਹਾਰਟਸ ਲੋਹਾਰਾਂ ਦੀ ਅੰਡਰ-19 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-19 ਲੜਕੀਆਂ ਦੀ ਟੇਬਲ ਟੈਨਿਸ ਟੀਮ ਤੀਜੇ ਸਥਾਨ ’ਤੇ ਰਹੀ।ਰਾਇਲ ਵਰਲਡ ਸਕੂਲ ਦੀ ਹੈਂਡਬਾਲ ਅੰਡਰ-14 ਲੜਕੀਆਂ ਦੀ ਟੀਮ ਅਤੇ ਅੰਡਰ-17 ਲੜਕੀਆਂ ਦੀ ਟੀਮ ਵਾਲੀਬਾਲ ਤੀਜੇ ਸਥਾਨ ‘ਤੇ ਰਹੀ ਅਤੇ ਕਾਂਸੀ ਦਾ ਤਗਮਾ ਜਿੱਤਿਆ।

ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ.ਅਨੂਪ ਬੌਰੀ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ‘ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਰਾਜ-ਪੱਧਰੀ ਮੁਕਾਬਲੇ ‘ਚ ਜਿੱਤ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

error: Content is protected !!