ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਣ ਦੇ ਐਲਾਨ ਮਗਰੋਂ ਕ੍ਰੈਡਿਟਵਾਰ ਸ਼ੁਰੂ, ਸੀਐਮ ਭਗਵੰਤ ਮਾਨ ਨੇ ਕਿਹਾ, ਸਾਡੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਕੈਪਟਨ ਬੋਲੇ, ਸਾਡੀ ਮੰਗ ਮੰਨੀ ਗਈ

ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਣ ਦੇ ਐਲਾਨ ਮਗਰੋਂ ਕ੍ਰੈਡਿਟਵਾਰ ਸ਼ੁਰੂ, ਸੀਐਮ ਭਗਵੰਤ ਮਾਨ ਨੇ ਕਿਹਾ, ਸਾਡੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਕੈਪਟਨ ਬੋਲੇ, ਸਾਡੀ ਮੰਗ ਮੰਨੀ ਗਈ


ਚੰਡੀਗਡ਼੍ਹ (ਵੀਓਪੀ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਕੀਤੇ ਐਲਾਨ ਤੋਂ ਬਾਅਦ ਇਸ ਦਾ ਕ੍ਰੈਡਿਟ ਲੈਣ ਲਈ ਸਿਆਸੀ ਆਗੂਆਂ ਵੱਲੋਂ ਦਾਅਵੇ ਕੀਤਾ ਜਾ ਰਹੇ ਹਨ। ਸਿਆਸੀ ਆਗੂਆਂ ਵੱਲੋਂ ਇਸ ਦਾ ਸਿਹਰਾ ਆਪਣੇ ਸਿਰ ਲੈਣ ਲਈ ਜ਼ੋਰ-ਅਜਮਾਈ ਕੀਤੀ ਜਾ ਰਹੀ ਹੈ।ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੇ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿਚ ਆਹਮੋ ਸਾਹਮਣੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਤਹਿ ਦਿਲੋਂ ਧੰਨਵਾਦ। ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ।


ਉਧਰ, ਇਸ ਦਾ ਕ੍ਰੈਡਿਟ ਲੈਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੈਦਾਨ ਵਿਚ ਆ ਗਏ ਹਨ। ਉਨ੍ਹਾਂ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਸਾਡੀ ਮੰਗ ਨੂੰ ਸਵੀਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਧੰਨਵਾਦੀ ਹਾਂ। ਇਹ ਮਹਾਨ ਆਜ਼ਾਦੀ ਘੁਲਾਟੀਏ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੈ, ਜਿਸ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਅਤੇ ਲੱਖਾਂ ਦੇਸ਼ ਵਾਸੀਆਂ ਲਈ ਇੱਕ ਪ੍ਰੇਰਨਾ ਸਰੋਤ ਹੈ।

error: Content is protected !!