ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ, ਨਵਜੋਤ ਸਿੰਘ ਸਿਧੂ ਨਾਲ ਜੁੜਿਆ ਹੈ ਮਾਮਲਾ

ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ, ਨਵਜੋਤ ਸਿੰਘ ਸਿਧੂ ਨਾਲ ਜੁੜਿਆ ਹੈ ਮਾਮਲਾ


ਲੁਧਿਆਣਾ : ਅਦਾਲਤ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਦੇ ਅਦਾਲਤ ਵਿਚ ਪੇਸ਼ ਨਾ ਹੋਣ ਦਾ ਨੋਟਿਸ ਲੈਂਦਿਆਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ ।
ਦਰਅਸਲ, ਮਾਮਲਾ ਇਹ ਹੈ ਕਿ ਸੀ.ਜੇ.ਐਮ. ਅਦਾਲਤ ਨੇ ਸਾਬਕਾ ਡੀ.ਐਸ.ਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਰੁੱਧ ਦਾਇਰ ਕੇਸ ਵਿਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੱਧੂ ਨੂੰ ਉਸ ਨੂੰ ਗਵਾਹ ਵਜੋਂ ਅਦਾਲਤ ਵਿਚ ਤਲਬ ਕੀਤਾ।

ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੱਧੂ ਨੇ ਹੇਠਲੀ ਅਦਾਲਤ ਦੇ ਉਸ ਨੂੰ ਗਵਾਹ ਵਜੋਂ ਤਲਬ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਤੇ ਉਨ੍ਹਾਂ ਦਾ ਨਾਂ ਗਵਾਹ ਵਜੋਂ ਹਟਾਉਣ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੁੱਛਗਿੱਛ ਕਰਨ ਦੀ ਅਪੀਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦੇ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ 4 ਅਕਤੂਬਰ ਨੂੰ ਸਿੱਧੂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੇ ਵੀ ਹੁਕਮ ਦਿੱਤੇ ਹਨ।

error: Content is protected !!