ਰਾਘਵ ਚੱਢਾ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ, ਕੇਜਰੀਵਾਲ ਨੇ ਕੀਤਾ ਖੁਲਾਸਾ

ਰਾਘਵ ਚੱਢਾ ਦੀ ਹੋ ਸਕਦੀ ਹੈ ਗ੍ਰਿਫ਼ਤਾਰੀ, ਕੇਜਰੀਵਾਲ ਨੇ ਕੀਤਾ ਖੁਲਾਸਾ


ਨਵੀਂ ਦਿੱਲੀ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।


ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਰਾਘਵ ਚੱਢਾ ਨੇ ਗੁਜਰਾਤ ਦੇ ਦੌਰੇ ਵੀ ਸ਼ੁਰੂ ਕਰ ਦਿੱਤੇ ਹਨ। ਇਸ ਲਈ ਰਾਘਵ ਚੱਢਾ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।ਭਾਜਪਾ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਕਿਸ ਕੇਸ ਵਿਚ ਗ੍ਰਿਫਤਾਰ ਕਰਨਾ ਹੈ, ਕੀ ਦੋਸ਼ ਲਾਉਣੇ ਹਨ, ਇਹ ਲੋਕ ਹਾਲੇ ਤਿਆਰ ਕਰ ਰਹੇ ਹਨ।

error: Content is protected !!