Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
October
1
ਸਰਕਾਰੀ ਸਕੂਲ ਵਿਚ ਬੱਚਿਆਂ ਨੂੰ ਜਬਰਦਸਤੀ ਲਾਈ ਵੈਕਸੀਨ, ਸਿਹਤ ਵਿਗੜੀ
Latest News
National
ਸਰਕਾਰੀ ਸਕੂਲ ਵਿਚ ਬੱਚਿਆਂ ਨੂੰ ਜਬਰਦਸਤੀ ਲਾਈ ਵੈਕਸੀਨ, ਸਿਹਤ ਵਿਗੜੀ
October 1, 2022
Voice of Punjab
ਸਰਕਾਰੀ ਸਕੂਲ ਵਿਚ ਬੱਚਿਆਂ ਨੂੰ ਜਬਰਦਸਤੀ ਲਾਈ ਵੈਕਸੀਨ, ਸਿਹਤ ਵਿਗੜੀ
ਨੈਸ਼ਨਲ, (ਵੀਓਪੀ ਬਿਊਰੋ) ਸਰਕਾਰੀ ਸਕੂਲ ਵਿਚ ਪੜ੍ਹਦੇ 150 ਦੇ ਕਰੀਬ ਬੱਚਿਆਂ ਨੂੰ ਸਕੂਲ ਪ੍ਰਸ਼ਾਸਨ ਵੱਲੋਂ ਜਬਰਦਸਤੀ ਵੈਕਸੀਨ ਲਾਉਣ ਤੋਂ ਬਾਅਦ 50 ਦੇ ਕਰੀਬ ਬੱਚਿਆਂ ਦੀ ਸਿਹਤ ਵਿਗਡ਼ ਗਈ। ਜਿਸ ਕਾਰਨ ਸਿਹਤ ਵਿਭਾਗ ਤੇ ਸਕੂਲ ਸਟਾਫ ਨੂੰ ਹੱਥਾਂ ਪੈਰਾਂ ਦੀ ਪੈ ਗਈ। ਮਾਮਲਾ ਉਤਰ ਪ੍ਰਦੇਸ਼ ਦੇ ਅਲੀਗੜ੍ਹ ਦਾ ਹੈ। ਸਰਕਾਰੀ ਸਕੂਲ ਵਿੱਚ ਪੜ੍ਹਦੇ 150 ਦੇ ਕਰੀਬ ਬੱਚਿਆਂ ਦਾ ਸਕੂਲ ਦਾ ਗੇਟ ਬੰਦ ਕਰਕੇ ਜ਼ਬਰਦਸਤੀ ਟੀਕਾਕਰਨ ਕਰਵਾਇਆ ਗਿਆ। ਵੈਕਸੀਨ ਦੀ ਖੁਰਾਕ ਤੋਂ ਬਾਅਦ 50 ਤੋਂ ਵੱਧ ਬੱਚਿਆਂ ਦੀ ਸਿਹਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ ਸਥਾਨਕ ਸੀਐਸਸੀ ਵਿਚ ਭਰਤੀ ਕਰਵਾਇਆ ਗਿਆ ਹੈ।
ਬੱਚਿਆਂ ਦਾ ਦੋਸ਼ ਹੈ ਕਿ ਸਕੂਲ ਦੇ ਅਧਿਆਪਕਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਕਮਰੇ ਵਿੱਚ ਬੰਦ ਕਰ ਕੇ ਕੁੱਟਮਾਰ ਕੀਤੀ। ਉਸ ਤੋਂ ਬਾਅਦ ਖੁਰਾਕ ਦਿੱਤੀ ਗਈ। ਖੁਰਾਕ ਲੈਣ ਤੋਂ ਬਾਅਦ ਜ਼ਿਆਦਾਤਰ ਬੱਚਿਆਂ ਨੂੰ ਉਲਟੀਆਂ, ਦਸਤ ਅਤੇ ਤੇਜ਼ ਬੁਖਾਰ ਹੋਣ ਲੱਗਾ।
ਪਰਿਵਾਰ ਦਾ ਦੋਸ਼ ਹੈ ਕਿ ਸਾਡੀ ਇਜਾਜ਼ਤ ਤੋਂ ਬਿਨਾਂ ਬੱਚਿਆਂ ਦਾ ਟੀਕਾਕਰਨ ਕਿਉਂ ਕੀਤਾ ਗਿਆ, ਜਦਕਿ ਜੇਕਰ ਬੱਚਿਆਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਫਿਰ ਟੀਕੇ ਦੀ ਖੁਰਾਕ ਲਗਾਈ ਗਈ, ਜਿਸ ਨਾਲ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।
ਕਮਿਊਨਿਟੀ ਹੈਲਥ ਸੈਂਟਰ ਦੇ ਮੈਡੀਕਲ ਸੁਪਰਡੈਂਟ ਡਾ.ਅਵਨੇਂਦਰ ਯਾਦਵ ਨੇ ਦੱਸਿਆ ਕਿ ਬੂਸਟਰ ਮੁਹਿੰਮ ਚੱਲ ਰਹੀ ਹੈ। ਇਸ ਦੇ ਤਹਿਤ ਟੀਡੀ ਅਤੇ ਡੀਪੀਡੀ ਦੇ ਟੀਕੇ ਲਗਾਏ ਜਾ ਰਹੇ ਹਨ। DPD ਵੈਕਸੀਨ ਤੋਂ ਬਾਅਦ ਜ਼ਿਆਦਾਤਰ ਬੁਖਾਰ ਆਉਂਦਾ ਹੈ, ਇਸ ਲਈ ਬੱਚਿਆਂ ਵਿੱਚ ਬੁਖਾਰ ਦੀ ਸ਼ਿਕਾਇਤ ਹੋਵੇਗੀ। ਸਕੂਲ ‘ਚ ਬੱਚਿਆਂ ਨੂੰ ਡੋਜ਼ ਦਿੱਤੀ ਗਈ, ਜਿਸ ‘ਚੋਂ 50 ਦੇ ਕਰੀਬ ਬੱਚਿਆਂ ਨੂੰ ਬੁਖਾਰ, ਉਲਟੀਆਂ ਦੀ ਸ਼ਿਕਾਇਤ ਆਈ, ਜਿਨ੍ਹਾਂ ਨੂੰ ਸੀ.ਐੱਸ.ਸੀ. ‘ਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ ਕੁਝ ਬੱਚਿਆਂ ਨੇ ਬੁਖਾਰ ਦੀ ਸ਼ਿਕਾਇਤ ਕੀਤੀ ਹੈ, ਸਾਰੇ ਬੱਚੇ ਖਤਰੇ ਤੋਂ ਬਾਹਰ ਹਨ।
ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਅਵਤਾਰ ਯਾਦਵ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਸ ਦਾ ਨੋਟਿਸ ਲੈਂਦਿਆਂ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਵੱਡੀ ਲਾਪ੍ਰਵਾਹੀ ਸਕੂਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਹੈ। ਦਾਦੋਂ ਥਾਣਾ ਖੇਤਰ ਦੇ ਅਧੀਨ ਪੈਂਦੇ ਨਾਈ ਕੇ ਨਗਲਾ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 150 ਬੱਚਿਆਂ ਨੂੰ ਜ਼ਬਰਦਸਤੀ ਟੀਕਾ ਲਗਾਇਆ ਗਿਆ, ਜਿਸ ਤੋਂ ਬਾਅਦ ਬੱਚਿਆਂ ਦੀ ਤਬੀਅਤ ਵਿਗੜ ਗਈ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਥਾਨਕ ਸੀਐਸਸੀ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Post navigation
ਕੈਨੇਡਾ ਗਏ ਤਿੰਨ ਪੰਜਾਬੀ ਨਸ਼ਾ ਤਸਕਰੀ ਕੇਸ ਵਿਚ ਫੜੇ ਗਏ, ਹੁਣ ਹੋਵੇਗੀ ਕਾਰਵਾਈ
ਤਿਉਹਾਰਾਂ ਤੋਂ ਪਹਿਲਾਂ ਵੱਡੀ ਰਾਹਤ, ਘਟੇ LPG ਸਿਲੰਡਰ ਦੇ ਰੇਟ, ਜਾਣੋ ਕੀਮਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us