ਭਾਰੀ ਮੀਂਹ ਤੋਂ ਬਾਅਦ ਠੰਢ ਵਿਖਾਏਗੀ ਰੰਗ, ਮੌਸਮ ਵਿਭਾਗ ਨੇ ਜਾਰੀ ਕੀਤੇ ਯੈਲੋ, ਔਂਰਜ ਅਤੇ ਰੈੱਡ ਅਲਰਟ, ਪੰਜਾਬ ਵਿਚ ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ

ਭਾਰੀ ਮੀਂਹ ਤੋਂ ਬਾਅਦ ਠੰਢ ਵਿਖਾਏਗੀ ਰੰਗ, ਮੌਸਮ ਵਿਭਾਗ ਨੇ ਜਾਰੀ ਕੀਤੇ ਯੈਲੋ, ਔਂਰਜ ਅਤੇ ਰੈੱਡ ਅਲਰਟ, ਪੰਜਾਬ ਵਿਚ ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ

ਨੈਸ਼ਨਲ (ਵੀਓਪੀ ਬਿਊਰੋ) ਬੀਤੇ ਦੋ ਦਿਨਾਂ ਤੋਂ ਹੁਮਸ ਭਰੀ ਗਰਮੀ ਤੋਂ ਬਾਅਦ ਮੌਸਮ ਆਪਣਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਪੰਜਾਬ ਸਮੇਤ ਦੇਸ਼ ਦੇ ਹੋਰ ਕਈ ਸੂਬਿਆਂ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਹੁਣ ਮੌਸਮ ਵਿਭਾਗ ਮੁਤਾਬਕ 7 ਅਕਤੂਬਰ ਤੋਂ ਅਗਲੇ ਪੰਜ ਦਿਨਾਂ ਤੱਕ ਪੰਜਾਬ ‘ਚ ਬਦਲਾਅ ਹੋਵੇਗਾ। ਦੇਸ਼ ਦੇ ਕਈ ਸੂਬਿਆਂ ਵਿਚ ਮੌਸਮ ਵਿਭਾਗ ਵੱਲੋਂ ਯੈਲੋ, ਔਂਰਜ ਅਤੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਰਿਸ਼ ਹੁੰਦੀ ਹੈ ਤਾਂ ਠੰਢ ਵੀ ਆਪਣਾ ਰੰਗ ਵਿਖਾਏਗੀ।
ਇਸ ਨਾਲ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜੇ ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਦੋ ਦਿਨਾਂ ਤੱਕ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਬੂੰਦਾਬਾਂਦੀ ਹੋ ਸਕਦੀ ਹੈ। 9 ਅਕਤੂਬਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ ‘ਚ ਮੀਂਹ ਪੈਣ ਦੀ ਆਸਾਰ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅਗਲੇ ਪੰਜ ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਚੰਡੀਗੜ੍ਹ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਹਰਿਆਣਾ ਰਾਜ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਪੰਜ ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।


ਦੂਜੇ ਪਾਸੇ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ਹੋਰ ਖੁਸ਼ਗਵਾਰ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਐਤਵਾਰ ਤੱਕ ਮੌਸਮ ‘ਚ ਬਦਲਾਅ ਦੇਖਿਆ ਜਾ ਸਕਦਾ ਹੈ। ਇਸ ਕਰਕੇ ਜਿਥੇ ਬੱਦਲ ਛਾਏ ਰਹਿਣਗੇ, ਉੱਥੇ ਹੀ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਦੋ ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਉਧਰ, ਦੇਸ਼ ਦੇ ਹੋਰ ਸੂਬਿਆਂ ਵਿਚ ਵੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਮੀਂਹ ਲਈ ਯੈਲੋ, ਔਂਰਜ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੀ ਭਵਿੱਖਬਾਣੀ ਮੁਤਾਬਕ 10 ਅਕਤੂਬਰ ਤੱਕ ਦਿੱਲੀ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਯੂਪੀ ਵਿੱਚ ਮੀਂਹ ਦਾ ਇਹ ਸਿਲਸਿਲਾ ਅੱਜ ਅਤੇ ਕੱਲ੍ਹ ਜਾਰੀ ਰਹਿਣ ਵਾਲਾ ਹੈ।
ਕੁਮਾਉਂ ਖੇਤਰ ਵਿੱਚ ਰੈੱਡ ਅਲਰਟ ਅਤੇ ਗੜ੍ਹਵਾਲ ਖੇਤਰ ਵਿੱਚ ਔਂਰਜ ਅਲਰਟ ਜਾਰੀ ਕੀਤਾ ਗਿਆ ਹੈ। 5 ਜ਼ਿਲ੍ਹਿਆਂ ਕੁਮਾਉਂ, ਨੈਨੀਤਾਲ, ਚੰਪਾਵਤ, ਅਲਮੋੜਾ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਸ਼ੁੱਕਰਵਾਰ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੜ੍ਹਵਾਲ ਦੇ ਟਿਹਰੀ ਅਤੇ ਪੌੜੀ ਦੇ ਸਕੂਲ ਵੀ ਅੱਜ ਬੰਦ ਰਹਿਣਗੇ।


ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਛੱਤੀਸਗੜ੍ਹ, ਮਹਾਰਾਸ਼ਟਰ, ਉੜੀਸਾ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਕਰਨਾਟਕ, ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿੱਚ ਭਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੰਗਾ ਦੇ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਤੋਂ ਆ ਰਹੀਆਂ ਨਮੀ ਵਾਲੀਆਂ ਹਵਾਵਾਂ ਅਤੇ ਪੱਛਮੀ ਗੜਬੜੀ ਦੇ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਮੌਸਮ ਦੀਆਂ ਅਜਿਹੀਆਂ ਗਤੀਵਿਧੀਆਂ ਪੈਦਾ ਹੋਈਆਂ ਹਨ। ਆਈਐਮਡੀ ਨੇ ਉੱਤਰਾਖੰਡ ਦੇ ਕੁਮਾਉਂ ਅਤੇ ਗੜ੍ਹਵਾਲ ਖੇਤਰ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
—————-

error: Content is protected !!