ਵਿਧਾਇਕਾ ਨਰਿੰਦਰ ਕੌਰ ਬੱਝੇ ਵਿਆਹ ਦੇ ਬੰਧਨ ਵਿਚ, ਵਿਆਹ ਸਮਾਗਮ ਵਿਚ ਪਹੁੰਚੇ ਸੀਐਮ ਮਾਨ ਦੀ ਪਤਨੀ, ਵੇਖੋ ਤਸਵੀਰਾਂ

ਵਿਧਾਇਕਾ ਨਰਿੰਦਰ ਕੌਰ ਬੱਝੇ ਵਿਆਹ ਦੇ ਬੰਧਨ ਵਿਚ, ਵਿਆਹ ਸਮਾਗਮ ਵਿਚ ਪਹੁੰਚੇ ਸੀਐਮ ਮਾਨ ਦੀ ਪਤਨੀ, ਵੇਖੋ ਤਸਵੀਰਾਂ

ਸੰਗਰੂਰ (ਵੀਓਪੀ ਬਿਊਰੋ) ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਪਟਿਆਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਲੱਖੋਵਾਲ ਨਾਲ  ਇਥੇ ਪਿੰਡ ਰੋੜੇਵਾਲ ਵਿਖੇ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਤੇ ਸਾਦਗੀ ਨਾਲ ਹੋਇਆ।

ਵਿਆਹ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਮਾਤਾ ਮਾਤਾ ਹਰਪਾਲ ਕੌਰ ਤੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵੀ ਪਹੁੰਚੇ।ਇਸ ਤੋਂ ਇਲਾਵਾ ਵਿਆਹ ਸਮਾਗਮ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਏ।


ਦੱਸਦੇਈਏ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਇੱਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਲ ਕੀਤੀ ।

ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ । ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ ।

error: Content is protected !!