ਇਸ ਸਾਬਕਾ ਸੀਐਮ ਦਾ ਹੋਇਆ ਦੇਹਾਂਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਸਨ ਦਾਖਲ

ਇਸ ਸਾਬਕਾ ਸੀਐਮ ਦਾ ਹੋਇਆ ਦੇਹਾਂਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਸਨ ਦਾਖਲ

ਨੈਲ਼ਨਲ (ਵੀਓਪੀ ਬਿਊਰੋ) ਯੂਪੀ ਦੇ ਸਾਬਕਾ ਮੁੱਖ ਮੰਤਰੀ ਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਮੁਲਾਇਮ ਸਿੰਘ ਯਾਦਵ ਨੇ 82 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਨੂੰ ਯੂਰਿਨ ਇਨਫੈਕਸ਼ਨ ਦੀ ਸ਼ਿਕਾਇਤ ਸੀ ਤੇ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।”


ਮੇਦਾਂਤਾ ਦੇ ਪੀਆਰਓ ਨੇ ਦੱਸਿਆ ਸੀ ਕਿ ਮੁਲਾਇਮ ਸਿੰਘ ਨੂੰ ਯੂਰਿਨ ਵਿੱਚ ਇਨਫੈਕਸ਼ਨ ਦੇ ਨਾਲ ਹੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਵੱਧ ਗਈ ਸੀ। ਹਾਲਤ ਵਿਚ ਸੁਧਾਰ ਨਾ ਹੋਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਸ਼ਿਫਟ ਕਰ ਦਿੱਤਾ ਸੀ।
ਮੁਲਾਇਮ ਯਾਦਵ ਨੂੰ 2 ਅਕਤੂਬਰ ਨੂੰ ਆਕਸੀਜਨ ਲੈਵਲ ਘੱਟ ਹੋਣ ਤੋਂ ਬਾਅਦ ICU ਵਿੱਚ ਸ਼ਿਫਟ ਕੀਤਾ ਗਿਆ ਸੀ।

error: Content is protected !!