ਮਸੀਹ ਭਾਈਚਾਰੇ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਜਲੰਧਰ ਦਾ ਪੀਏਪੀ ਚੌਕ ਕੀਤਾ ਜਾਮ, ਯਿਸ਼ੂ ਮਸੀਹ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ…

ਮਸੀਹ ਭਾਈਚਾਰੇ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਜਲੰਧਰ ਦਾ ਪੀਏਪੀ ਚੌਕ ਕੀਤਾ ਜਾਮ, ਯਿਸ਼ੂ ਮਸੀਹ ਬਾਰੇ ਕੀਤੀ ਸੀ ਵਿਵਾਦਤ ਟਿੱਪਣੀ…

ਜਲੰਧਰ (ਵੀਓਪੀ ਬਿਊਰੋ) – ਪ੍ਰਭੂ ਯਿਸ਼ੂ ਮਸੀਹ ਬਾਰੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਿਲਾਫ ਈਸਾਈ ਭਾਈਚਾਰੇ ਦਾ ਗੁੱਸਾ ਫੁੱਟ ਪਿਆ ਹੈ ਅਤੇ ਇਸ ਦੌਰਾਨ ਅੱਜ ਮਸੀਹੀ ਭਾਈਚਾਰੇ ਵੱਲੋਂ ਜਲੰਧਰ ਦੇ ਪੀਏਪੀ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਸੀਹੀ ਭਾਈਚਾਰੇ ਨੇ ਮੰਗ ਕੀਤੀ ਹੈ ਕਿ ਵਿਵਾਦਤ ਬਿਆਨ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਜਲਦ ਹੀ ਗ੍ਰਿਫ਼ਤਾਰ ਕਰੇ। ਇਸ ਦੌਰਾਨ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਪ੍ਰਦਰਸ਼ਨ ਨੂੰ ਲੈ ਕੇ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਸਿੱਖ ਭਾਈਚਾਰੇ ਖ਼ਿਲਾਫ਼ ਨਹੀਂ ਹੈ ਸਿਰਫ਼ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹੈ, ਜਿਸ ਨੇ ਪ੍ਰਭੂ ਯੀਸ਼ੂ ’ਤੇ ਵਿਵਾਦਤ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਅਧੂਰਾ ਗਿਆਨ ਹੈ ਅਤੇ ਅਧੂਰਾ ਗਿਆਨ ਸਿਹਤ ਲਈ ਨੁਕਸਾਨਦਾਇਕ ਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ’ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਈਸਾਈ ਭਾਈਚਾਰੇ ਵੱਲੋਂ ਅੱਜ ਦੁਪਹਿਰ ਨੂੰ ਮੀਟਿੰਗ ਕਰਨ ਤੋਂ ਬਾਅਦ ਵੱਡਾ ਕਦਮ ਚੁੱਕਿਆ ਜਾਵੇਗਾ।

ਇਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੇ ਰੋਸ ਵਜੋਂ ਸੜਕ ਜਾਮ ਕਰਨ ਦਾ ਪ੍ਰੋਗਰਾਮ ਬਣਾਇਆ ਸੀ ਪਰ ਪੁਲਿਸ ਵੱਲੋਂ ਦੇਰ ਰਾਤ ਗੱਲਬਾਤ ਰਾਹੀਂ ਇੱਕ ਪਾਸੇ ਸੜਕ ਜਾਮ ਕਰਨ ਲਈ ਮਨਾ ਲਿਆ ਗਿਆ ਸੀ, ਜਿਸ ਕਾਰਨ ਅੱਜ ਸੜਕ ਦੇ ਇਕ ਪਾਸੇ ਸਟੇਜ ਲਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਸੜਕੀ ਆਵਾਜਾਈ ਵਿੱਚ ਕਾਫੀ ਰੁਕਾਵਟ ਪੈ ਰਹੀ ਸੀ ਅਤੇ ਇਸ ਦੌਰਾਨ ਟਰੈਫਿਕ ਜਾਮ ਦੀ ਸਮੱਸਿਆ ਵੀ ਬਣੀ ਹੋਈ ਹੈ।

error: Content is protected !!