ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਫਿਰੋਜ਼ਪੁਰ ( ਜਤਿੰਦਰ ਪਿੰਕਲ )

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਮਾਨਯੋਗ ਸ਼੍ਰੀ ਮੀਤ ਹੇਅਰ ਅਤੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਡਾ. ਜਗਦੀਪ ਸਿੰਘ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਸਥਾਨਕ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ, ਫ਼ਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਵਰਗਾਂ ਦੇ ਬਾਲ-ਸਾਹਿਤ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਕਰਵਾਏ ਗਏ|

‘ੳ’ ਵਰਗ (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਰਾਜਵੀਰ ਸਿੰਘ (ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫ਼ਿਰੋਜ਼ਪੁਰ ਛਾਉਣੀ), ਦੂਜਾ ਸਥਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਰਵਿੰਦਰ ਸਿੰਘ (ਸਰਕਾਰੀ ਹਾਈ ਸਕੂਲ, ਪਿੰਡੀ) ਅਤੇ ਤੀਜਾ ਸਥਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਸ਼ਰਨਜੀਤ ਕੌਰ (ਸ. ਸ. ਸ. ਸ. ਖਾਈ ਫੇਮੇ ਕੀ) ਨੇ ਪ੍ਰਾਪਤ ਕੀਤਾ | ਇਸੇ ਪ੍ਰਕਾਰ ‘ਅ’ ਵਰਗ ਵਿੱਚੋਂ (ਨੌਵੀਂ ਤੋਂ ਬਾਰ੍ਹਵੀਂ) ਪਹਿਲਾ ਸਥਾਨ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹਰਮਨਪ੍ਰੀਤ ਸਿੰਘ (ਗੁਰੂ ਨਾਨਕ ਪਬਲਿਕ ਸ. ਸ. ਸ. ਸ਼ਕੂਰ) ਦੂਜਾ ਸਥਾਨ ਨੌਵੀਂ ਜਮਾਤ ਦਾ ਵਿਦਿਆਰਥੀ ਜਸਮੀਨ ਸਿੰਘ (ਗੁਰੂ ਨਾਨਕ ਪਬਲਿਕ ਸ. ਸ. ਸ. ਸ਼ਕੂਰ) ਅਤੇ ਤੀਜਾ ਸਥਾਨ ਦਸਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ (ਸ. ਸ. ਸ. ਸ. ਖਾਈ ਫੇਮੇ ਕੀ) ਨੇ ਪ੍ਰਾਪਤ ਕੀਤਾ| ਇਸੇ ਤਰ੍ਹਾਂ ‘ੲ’ ਵਰਗ (ਗ੍ਰੇੈਜੂਏਸ਼ਨ) ਵਿੱਚੋਂ ਪਹਿਲਾ ਸਥਾਨ ਬੀ.ਐੱਸ.ਈ. ਭਾਗ ਤੀਜਾ ਦੀ ਵਿਦਿਆਰਥਣ ਹਰਪ੍ਰੀਤ ਕੌਰ (ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ, ਤਲਵੰਡੀ ਭਾਈ), ਦੂਜਾ ਸਥਾਨ ਬੀ.ਐੱਸ.ਈ. ਭਾਗ ਤੀਜਾ ਦੀ ਵਿਦਿਆਰਥਣ ਪਰਨੀਤ ਕੌਰ (ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ, ਤਲਵੰਡੀ ਭਾਈ) ਨੇ ਪ੍ਰਾਪਤ ਕੀਤਾ|

ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਸਨਮਾਨ-ਚਿੰਨ੍ਹ, ਸਰਟੀਫਿਕੇਟ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ| ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੋਜ ਅਫ਼ਸਰ ਸ. ਦਲਜੀਤ ਸਿੰਘ, ਸੀਨੀਅਰ ਸਹਾਇਕ ਸ਼੍ਰੀ ਰਮਨ ਕੁਮਾਰ, ਜੂਨੀਅਰ ਸਹਾਇਕ ਸ. ਨਵਦੀਪ ਸਿੰਘ ਅਤੇ ਰਵੀ ਕੁਮਾਰ ਵੱਲੋਂ ਵਿਸ਼ੇਸ਼ ਸਹਿਯੋਗ ਰਿਹਾ| ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਦਿਓੜਾ ਅਤੇ ਸਮੂਹ ਸਟਾਫ਼ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ|

error: Content is protected !!