ਆਦਮਪੁਰ, ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਤੋਂ ਮੁੜ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਮਾਨ ਸਰਕਾਰ ਨੇ ਕਹੀ ਇਹ ਗੱਲ…

ਆਦਮਪੁਰ, ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਤੋਂ ਮੁੜ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ, ਮਾਨ ਸਰਕਾਰ ਨੇ ਕਹੀ ਇਹ ਗੱਲ…

ਚੰਡੀਗੜ੍ਹ ( ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਘਰੇਲੂ ਉਡਾਣਾਂ ਦੇ ਮੁੜ ਸੰਚਾਲਨ ਬਾਰੇ ਗੱਲ ਕੀਤੀ। ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਯਾਤਰੀਆਂ ਨੂੰ ਬਹੁਤ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੋਮਵਾਰ ਨੂੰ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ ਦੇ ਵਿਕਾਸ, ਗ੍ਰੀਨਫੀਲਡ ਹਵਾਈ ਅੱਡਿਆਂ, ਹੈਲੀਪੋਰਟਾਂ ਅਤੇ ਵਾਟਰ ਐਰੋਡਰੋਮਾਂ ‘ਤੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਚਲਾਉਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।

ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨੂੰ ਜਲਦ ਮੁਕੰਮਲ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

error: Content is protected !!