5 ਜਣਿਆਂ ਨੂੰ ਪੈਟਰੋਲ ਪਾ ਕੇ ਅੱਗ ਲਾ ਕੇ ਜ਼ਿੰਦਾ ਸਾੜਨ ਵਾਲੇ ਨੇ ਖੁਦ ਵੀ ਲਿਆ ਫਾਹਾ…

5 ਜਣਿਆਂ ਨੂੰ ਪੈਟਰੋਲ ਪਾ ਕੇ ਅੱਗ ਲਾ ਕੇ ਜ਼ਿੰਦਾ ਸਾੜਨ ਵਾਲੇ ਨੇ ਖੁਦ ਵੀ ਲਿਆ ਫਾਹਾ…

ਜਲੰਧਰ (ਵੀਓਪੀ ਬਿਊਰੋ) ਬੀਤੇ ਦਿਨੀਂ ਜਲੰਧਰ ਜਿਲ੍ਹੇ ਦੇ ਨਕੋਦਰ ਤੋਂ ਜਗਰਾਓਂ ਰੋਡ ਉੱਪਰ ਵੱਸਦੇ ਛੋਟੇ ਜਿਹੇ ਸ਼ਹਿਰ ਮਹਿਤਪੁਰ ‘ਚ ਇਕ ਬੇਹੱਦ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਸੀ, ਜਿਸ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ, 2 ਬੱਚੇ ਅਤੇ ਸੱਸ-ਸਹੁਰੇ ਨੂੰ ਪੈਟਰੋਲ ਛਿੜਕ ਕੇ ਅੱਗ ਲਾ ਕੇ ਮੌਤ ਦੀ ਘਾਟ ਉਤਾਰ ਦਿੱਤਾ ਸੀ। ਬੀਤੇ ਦਿਨ ਵਾਪਰੀ ਇਸ ਘਟਨਾ ਤੋਂ ਬਾਅਦ ਹਰ ਕੋਈ ਸਹਿਮ ਦੇ ਮਾਹੌਲ ਸੀ। ਉਸ ਸਮੇਂ ਘਟਨਾ ਨੂੰ ਅੰਜਾਮ ਦੇ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ ਪਰ ਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਸੀ ਕਿ ਉਹ ਮੁਲਜ਼ਮ ਦੀ ਗ੍ਰਿਫਤਾਰੀ ਦੇ ਲਈ ਥਾਂ-ਥਾਂ ਨਾਕੇਬੰਦੀ ਕਰ ਕੇ ਉਸ ਦੀ ਤਲਾਸ਼ ਕਰ ਰਹੇ ਹਨ। ਇਸ ਦੌਰਾਨ ਹੀ ਖਬਰ ਮਿਲੀ ਹੈ ਕਿ ਹੁਣ ਮੁਲਜ਼ਮ ਨੇ ਵੀ ਖੁਦਕੁਸ਼ੀ ਕਰ ਲਈ ਹੈ।

ਜਾਣਕਾਰੀ ਮੁਤਾਬਕ ਪਰਿਵਾਰ ਨੂੰ ਸਾੜਨ ਵਾਲੇ ਵਿਅਕਤੀ ਨੇ ਲੰਘੀ ਰਾਤ ਸਤਲੁਜ ਦਰਿਆ ਦੇ ਕੰਡੇ ਦਰਖ਼ਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮੌਕੇ ‘ਤੇ ਪੁੱਜੀ ਥਾਣਾ ਸਿੱਧਵਾਂ ਬੇਟ ਤੇ ਥਾਣਾ ਮਹਿਤਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਮੁਲਜ਼ਮ ਦੀ 28 ਸਾਲਾ ਪਤਨੀ ਪਰਮਜੀਤ ਕੌਰ, ਉਸ ਦੀ 7 ਸਾਲਾ ਧੀ ਅਰਸ਼ਦੀਪ ਕੌਰ, 5 ਸਾਲਾ ਪੁੱਤ ਗੁਰਮੋਹਲ ਸਿੰਘ ਤੋਂ ਇਲਾਵਾ ਸਹੁਰਾ ਸੁਰਜਨ ਸਿੰਘ ਤੇ ਸੱਸ ਜੋਗਿੰਦਰੋ ਬਾਈ ਵਜੋਂ ਹੋਈ ਹੈ।

ਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮਾਮਲਾ ਪਿੰਡ ਬਿਠਲਾ ਦਾ ਹੈ। ਬਿਠਲਾ ਵਾਸੀ ਮਹਿਲਾ ਦਾ ਵਿਆਹ ਖੁਰਸ਼ੇਦਪੁਰ ਦੇ ਨੌਜਵਾਨ ਕਾਲਾ ਸਿੰਘ ਨਾਲ ਹੋਇਆ ਸੀ। ਦੋਵਾਂ ਵਿਚਕਾਰ ਤਕਰਾਰ ਚੱਲ ਰਹੀ ਸੀ। ਇਸ ਕਾਰਨ ਉਕਤ ਔਰਤ ਆਪਣੇ ਪੇਕੇ ਘਰ ਆਈ ਹੋਈ ਸੀ। ਸੋਮਵਾਰ ਰਾਤ ਉਸ ਦਾ ਪਤੀ ਉਸ ਨੂੰ ਲੈਣ ਆਇਆ। ਇਸ ਦੌਰਾਨ ਵੀ ਸਿਰਫਿਰੇ ਨੇ ਗੁੱਸੇ ਵਿੱਚ ਆ ਕੇ ਰਾਤ ਸੌਦੇ ਸਮੇਂ ਆਪਣੀ ਪਤਨੀ, ਸੱਸ-ਸਹੁਰੇ ਤੇ 2 ਨੰਨ੍ਹੇ ਬੱਚਿਆਂ ਨੂੰ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ। ਇਸ ਕਾਰਨ ਉਹਨਾਂ ਸਾਰਿਆਂ ਦੀ ਮੌਤ ਹੋ ਗਈ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ।

error: Content is protected !!