ਜਨਮ ਦਿਨ ਵਾਲੇ ਦਿਨ ਜੇਲ੍ਹ ਵਿੱਚ ਬੇਹੋਸ਼ ਹੋਏ ਨਵਜੋਤ ਸਿੱਧੂ, ਆਸ਼ੂ ਖਿਲਾਫ ਕੇਸ ਵਿੱਚ ਗਵਾਹੀ ਦੇਣ ਲਈ ਜਾਣਗੇ ਅਦਾਲਤ, ਸੁਰੱਖਿਆ ਵਧਾਉਣ ਦੀ ਕਰ ਰਹੇ ਹਨ ਮੰਗ…

ਜਨਮ ਦਿਨ ਵਾਲੇ ਦਿਨ ਜੇਲ੍ਹ ਵਿੱਚ ਬੇਹੋਸ਼ ਹੋਏ ਨਵਜੋਤ ਸਿੱਧੂ, ਆਸ਼ੂ ਖਿਲਾਫ ਕੇਸ ਵਿੱਚ ਗਵਾਹੀ ਦੇਣ ਲਈ ਜਾਣਗੇ ਅਦਾਲਤ, ਸੁਰੱਖਿਆ ਵਧਾਉਣ ਦੀ ਕਰ ਰਹੇ ਹਨ ਮੰਗ…

ਪਟਿਆਲਾ (ਵੀਓਪੀ ਬਿਊਰੋ) 32 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਇਕ ਸਾਲ ਦੀ ਸਜਾ ਕੱਟ ਸਾਬਕਾ ਕ੍ਰਿਕਟਰ, ਸਿਆਸਤਦਾਨ ਅਤੇ ਕਈ ਟੀਵੀ ਸ਼ੋਅਜ਼ ਵਿੱਚ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਨਵਜੋਤ ਸਿੰਘ ਸਿੱਧੂ ਦਾ ਕੱਲ੍ਹ 59ਵਾਂ ਜਨਮ ਦਿਨ ਸੀ ਅਤੇ ਇਸ ਦੌਰਾਨ ਉਹ ਜੇਲ੍ਹ ਵਿੱਚ ਹੀ ਬੰਦ ਸਨ। ਇਸ ਤਰਹਾਂ ਉਹਨਾਂ ਦਾ 59ਵਾਂ ਜਨਮ ਦਿਨ ਜੇਲ੍ਹ ਵਿੱਚ ਸਲਾਖਾਂ ਦੇ ਪਿੱਛੇ ਹੀ ਨਿਕਲਿਆ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਜਨਮ ਦਿਨ ਵਾਲੇ ਦਿਨ ਨਵਜੋਤ ਸਿੱਧੂ ਦਾ ਜੇਲ੍ਹ ਵਿੱਚ ਹੀ ਦੁਪਹਿਰ ਦੇ ਸਮੇਂ ਬਲੱਡ ਪ੍ਰੈਸ਼ਰ ਘੱਟ ਗਿਆ ਅਤੇ ਇਸ ਦੌਰਾਨ ਉਹਨਾਂ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਹੀ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਫਿਲਹਾਲ ਉਹਨਾਂ ਦੀ ਸਿਹਤ ਅਜੇ ਠੀਕ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਜੇਲ੍ਹ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪੰਜਾਬ ਵਿਧਾਨ ਸਭਾ-2022 ਚੋਣਾਂ ਕਾਫੀ ਬੁਰੀ ਤਰਹਾਂ ਦੇ ਨਾਲ ਹਾਰ ਗਈ ਅਤੇ ਇਸ ਤੋਂ ਬਾਅਦ ਉਹਨਾਂ ਕੋਲੋਂ ਪ੍ਰਧਾਨਗੀ ਦਾ ਅਹੁਦਾ ਵੀ ਜਾਂਦਾ ਰਿਹਾ। 2022 ਸਾਲ ਨਵਜੋਤ ਸਿੱਧੂ ਲਈ ਕਾਫੀ ਮਾੜਾ ਰਿਹਾ ਹੈ, ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਵੀ ਉਹਨਾਂ  ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਫਿਰ ਇਕ ਪੁਰਾਣੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਉਹਨਾਂ ਨੂੰ ਇਕ ਸਾਲ ਦੀ ਸਜਾ ਸੁਣਾ ਦਿੱਤੀ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਆਪਣੀ ਇਕ ਸਾਲ ਦੀ ਸਜਾ ਭੁਗਤ ਰਹੇ ਹਨ।

ਇਸ ਦੌਰਾਨ ਹੀ ਉਹਨਾਂ ਦੇ ਹਮਾਇਤੀ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਿੱਧੂ ਪਰਿਵਾਰ ਦੇ ਬਹੁਤ ਨਜ਼ਦੀਕੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਸਨੌਰ ਪਿੰਗਲਾ ਆਸ਼ਰਮ ਵਿਖੇ ਨਵਜੋਤ ਸਿੱਧੂ ਦਾ ਜਨਮਦਿਨ ਮਰੀਜਾਂ ਨੂੰ ਸਵੇਰ ਦਾ ਭੋਜਨ ਛਕਾ ਕੇ ਮਨਾਇਆ। ਉਹਨਾਂ ਕਿਹਾ ਕਿ ਭਾਵੇਂ ਅੱਜ ਨਵਜੋਤ ਸਿੰਘ ਸਿੱਧੂ ਜੀ ਜੇਲ ਕੱਟ ਰਹੇ ਹਨ ਪਰ ਕਰੋੜਾਂ ਹੀ ਪੰਜਾਬੀਆਂ ਦੀਆਂ ਦੁਆਵਾਂ ਉਹਨਾਂ ਦੇ ਨਾਲ ਹਨ। ਰੀ ਰਿਆੜ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਤੇ ਪੰਜਾਬੀਅਤ ਦੇ ਹੱਕ ਦੀ ਗੱਲ ਕਰਨ ਵਾਲੇ ਅਤੇ ਸੱਚ ਨਾਲ ਖੜਨ ਵਾਲੇ ਇਮਾਨਦਾਰ ਨੇਤਾ ਹਨ। ਨੌਜਵਾਨ ਉਡੀਕ ਕਰ ਰਹੇ ਹਨ ਕਿ ਕਦੋਂ ਸਾਡੇ ਹਰਮਨ ਪਿਆਰੇ ਨੇਤਾ ਜੇਲ ਚੋਂ ਬਾਹਰ ਆਉਣ ਤੇ ਨਿਧੱੜਕ ਹੋ ਕੇ ਸਾਡੀ ਆਵਾਜ਼ ਚੁੱਕਣ। ਸ਼ੈਰੀ ਰਿਆੜ ਨੇ ਕਿਹਾ ਕਿ ਹਰ ਪੰਜਾਬੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਅਰਦਾਸ ਕਰ ਰਿਹਾ ਹੈ ਤੇ ਸੱਚ ਦੀ ਜਿੱਤ ਹੋਊਗੀ।

ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਗਵਾਹ ਵਜੋਂ ਤਲਬ ਕੀਤਾ ਹੈ। ਅਦਾਲਤ ਖਿਲਾਫ ਸਿੱਧੂ ਹਾਈਕੋਰਟ ਵੀ ਪਹੁੰਚੇ ਸਨ। ਲੁਧਿਆਣਾ ਸੀਜੇਐਮ ਨੇ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਉਸ ਨੇ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਨਾਲ ਹੀ 29 ਸਤੰਬਰ ਨੂੰ ਦਾਇਰ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਅਰਜ਼ੀ ਵਿੱਚ ਉਸ ਨੇ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਨ ਦੀ ਮੰਗ ਕੀਤੀ ਹੈ। ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਗਵਾਹੀ ਦੇਣਗੇ। ਪਿਛਲੇ ਦਿਨੀਂ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ ਪੰਜਾਬ ਸਰਕਾਰ ਅਤੇ ਐਸਐਸਪੀ ਪਟਿਆਲਾ ਤੋਂ ਵੀ ਸੁਰੱਖਿਆ ਦਾ ਵਾਅਦਾ ਕਰਨ ਲਈ ਕਹੋ।

error: Content is protected !!