ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ, ਅਧਿਕਾਰੀਆਂ ਨੂੰ ਟਵੀਟ ਕਰ ਕੇ ਦਿੱਤੀ ਇਹ ਸਲਾਹ…

ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ, ਅਧਿਕਾਰੀਆਂ ਨੂੰ ਟਵੀਟ ਕਰ ਕੇ ਦਿੱਤੀ ਇਹ ਸਲਾਹ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ । ਸੀਐੱਮ ਭਗਵੰਤ ਮਾਨ ਨੇ ਸੂਬੇ ਦੇ ਚਹੁੰਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੀਵਾਲੀ ਦੇ ਸ਼ੁਭ ਮੌਕੇ ‘ਤੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਕਾਰੀ ਸੂਬਾ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਨ੍ਹਾਂ ਨੂੰ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ ਲਈ ਆਪਣੀ ਡਿਊਟੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਨਿਭਾਉਣੀ ਦੀ ਲੋੜ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਜੋਕੇ ਸਮੇਂ ਦੀ ਲੋੜ ਹੈ। ਸੀਐੱਮ ਭਗਵੰਤ ਮਾਨ ਨੇ ਸੂਬੇ ਦੇ ਚਹੁੰਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ.. ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।

 

error: Content is protected !!