ਰੌਇਲ ਕੈਂਬ੍ਰਿਜ ਸਕੂਲ ਬਿਆਸ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਨਾਮਣਾ ਖੱਟਿਆ

ਰੌਇਲ ਕੈਂਬ੍ਰਿਜ ਸਕੂਲ ਬਿਆਸ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਨਾਮਣਾ ਖੱਟਿਆ

ਬਿਆਸ (ਅਰੁਣ ਕੁਮਾਰ) : ਅੰਮ੍ਰਿਤਸਰ ਵਿਖੇ ਗਾਂਧੀ ਗਰਾਊਂਡ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ ਕੀਤੀਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਰੌਇਲ ਕੈਂਬ੍ਰਿਜ ਸਕੂਲ ਬਿਆਸ ਦੇ ਵਿਦਿਆਰਥੀਆਂ ਨਵਰਾਜ ਸਿੰਘ, ਏਕਨੂਰ ਸਿੰਘ ਅਤੇ ਜਸਮੀਤ ਸਿੰਘ ਨੇ ਫੁੱਟਬਾਲ ਮੁਕਾਬਲੇ ਵਿੱਚ ਪਹਿਲਾ ਸਥਾਨ, ਗੁਰਨੂਰ ਸਿੰਘ ਨੇ ਲਾਂਗ ਜੰਪ ਵਿੱਚ ਦੂਸਰਾ ਸਥਾਨ ਅਤੇ ਭਗਤਵੀਰ ਸਿੰਘ ਨੇ ਸ਼ਤਰੰਜ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣਾ ਰਾਹ ਪੱਧਰਾ ਕਰਕੇ ਸਕੂਲ ਦਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਵਿਦਿਆਰਥੀਆਂ ਵਲੋਂ ਖੇਡਾਂ ਵਿੱਚ ਕੀਤੇ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਡਾਇਰੈਕਟਰ ਪਰਮਵੀਰ ਆਨੰਦ ਅਤੇ ਪ੍ਰਿੰਸੀਪਲ ਮੈਡਮ ਧਰਵਿੰਦਰ ਕੌਰ ਨੇ ਬੱਚਿਆਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਕੂਲ ਚੇਅਰਮੈਨ ਸ੍ਰੀ ਗੌਰਵ ਆਨੰਦ ਨੇ ਕੋਚ ਨਵਕਿਰਨ ਸਿੰਘ, ਦਵਿੰਦਰ ਸਿੰਘ, ਮੈਡਮ ਅਮਨਦੀਪ ਕੌਰ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

error: Content is protected !!