ਸਾਬਕਾ ਕਾਂਗਰਸੀ ਪ੍ਰਧਾਨ ਦੇ ਘਰ ਤੇ ਟਿਕਾਣਿਆਂ ‘ਤੇ ਫਿਰ ਇਨਕਮ ਟੈਕਸ ਦਾ ਛਾਪਾ, ਪਹਿਲਾਂ ਵੀ ਕੀਤਾ ਸੀ ਗ੍ਰਿਫਤਾਰ ਤਾਂ ਹੋ ਗਿਆ ਸੀ ਬਿਮਾਰ…

ਸਾਬਕਾ ਕਾਂਗਰਸੀ ਪ੍ਰਧਾਨ ਦੇ ਘਰ ਤੇ ਟਿਕਾਣਿਆਂ ‘ਤੇ ਫਿਰ ਇਨਕਮ ਟੈਕਸ ਦਾ ਛਾਪਾ, ਪਹਿਲਾਂ ਵੀ ਕੀਤਾ ਸੀ ਗ੍ਰਿਫਤਾਰ ਤਾਂ ਹੋ ਗਿਆ ਸੀ ਬਿਮਾਰ…

ਵੀਓਪੀ ਬਿਊਰੋ – ਪਠਾਨਕੋਟ ਦੇ ਹਲਕੇ ਭੋਆ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀਆਂ ਮੁਸ਼ਕਲਾਂ ਇਸ ਸਮੇਂ ਵੱਧ ਗਈਆਂ ਹਨ। ਇਨਕਮ ਟੈਕਸ ਵਿਭਾਗ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਖਿਲਾਫ ਸ਼ਿਕੰਜਾ ਕੱਸਦੇ ਹੋਏ ਉਸ ਦੀ ਰਿਹਾਇਸ਼ ਤੇ ਉਨ੍ਹਾਂ ਦੇ ਕਰੀਬੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਪਣੇ ਕਾਰਜਕਾਲ ਦੌਰਾਨ ਜਮ੍ਹਾਂ ਕੀਤੀ ਗਈ ਆਮਦਨ ਅਤੇ ਉਸ ਦੇ ਸ੍ਰੋਤਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਇਨਕਮ ਟੈਕਸ ਵਿਭਾਗ ਦੀ ਨਜ਼ਰ ਸਾਬਕਾ ਵਿਧਾਇਕ ਉੱਤੇ ਸੀ। ਇਸ ਤੋਂ ਇਲਾਵਾ ਟੀਮ ਨੇ ਸਰਪੰਚ ਰਜਿੰਦਰ ਸਿੰਘ ਭੀਲਾ ਦੇ ਨਜ਼ਦੀਕੀ ਪਿੰਡ ਸ਼ੁਮਾਰ ਦੇ ਪਿੰਡ ਬੰਨੀ ਲੋਧੀ ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਸ਼ੁੱਕਰਵਾਰ ਨੂੰ ਜੋਗਿੰਦਰਪਾਲ ਦੇ ਘਰ ਸੁਜਾਨਪੁਰ ਵਿਚ ਇਨਕਮ ਟੈਕਸ ਟੀਮ ਨੇ ਛਾਪੇਮਾਰੀ ਦਿੱਤੀ।


ਇਸ ਦੌਰਾਨ ਸਤੀਸ਼ ਕੁਮਾਰ ਉਰਫ਼ ਜੱਟ ਦੇ ਘਰ ਸਵੇਰੇ 6 ਵਜੇ ਛਾਪਾ ਮਾਰਿਆ ਗਿਆ, ਜਦਕਿ ਇੱਕ ਹੋਰ ਟੀਮ ਨੇ ਸੁਜਾਨਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਅੱਠ ਵਜੇ ਦੇ ਕਰੀਬ ਛਾਪਾ ਮਾਰਿਆ। ਇਸ ਤੋਂ ਇਲਾਵਾ ਇਨਕਮ ਟੈਕਸ ਦੀਆਂ ਟੀਮਾਂ ਨੇ ਮਾਮੂਨ ਅਤੇ ਪਿੰਡ ਬੰਨੀ ਲੋਧੀ ਵਿਖੇ ਕਾਂਗਰਸੀ ਆਗੂਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਹੈ।ਇਸ ਦੌਰਾਨ ਮੀਡੀਆ ਕਰਮੀਆਂ ਨੇ ਟੀਮ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਛਾਪੇਮਾਰੀ ਕਿਉਂ ਕੀਤੀ ਜਾ ਰਹੀ ਹੈ। ਇਸ ਦੌਰਾਨ ਮੀਡੀਆ ਕਰਮੀਆਂ ਨੇ ਟੀਮ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।


ਦੱਸ ਦਈਏ ਕਿ ਜੋਗਿੰਦਰ ਪਾਲ ‘ਤੇ ਵੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਲੱਗੇ ਸਨ। ਉਸ ਨੂੰ ਇਸ ਸਾਲ ਦੇ ਸ਼ੁਰੂ ਵਿਚ ਇਸ ਮਾਮਲੇ ਵਿਚ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸ ਦੌਰਾਨ ਉਹ ਬੀਮਾਰ ਹੋ ਗਿਆ। ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ। ਬਾਅਦ ਵਿਚ ਉਸ ਨੂੰ ਜ਼ਮਾਨਤ ਮਿਲ ਗਈ। ਉਸ ਖ਼ਿਲਾਫ਼ ਤਾਰਾਗੜ੍ਹ ਥਾਣੇ ਵਿੱਚ ਨਾਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੈ।

error: Content is protected !!