ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਬਣਾਈ ਫੌਜ ਦਾ ਸਿਪਾਹੀ ਹੀ ਕਲੰਕਿਤ, 5 ਹਜ਼ਾਰ ਰਿਸ਼ਵਤ ਲੈਂਦੇ ਆਇਆ ਅੜਿੱਕੇ…

ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਬਣਾਈ ਫੌਜ ਦਾ ਸਿਪਾਹੀ ਹੀ ਕਲੰਕਿਤ, 5 ਹਜ਼ਾਰ ਰਿਸ਼ਵਤ ਲੈਂਦੇ ਆਇਆ ਅੜਿੱਕੇ…


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਲਈ ਵਿੱਢੀ ਮੁਹਿੰਮ ਨੂੰ ਉਸ ਸਮੇਂ ਦਾਗ ਲੱਗ ਲਿਆ ਜਦ ਭ੍ਰਿਸ਼ਟਾਚਾਰ ਰੋਕਣ ਵਾਲੀ ਫੌਜ ਦੀ ਸਿਪਾਹੀ ਹੀ ਕਲੰਕਿਤ ਨਿਕਲਿਆ। ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਆਪਣੇ ਹੀ ਵਿਭਾਗ ਦੇ ਇੱਕ ਰੇਂਜ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਤੋਂ ਇਕ ਦਿਨ ਪਹਿਲਾਂ ਹੀ ਸੋਮਵਾਰ ਨੂੰ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਸਹੁੰ ਚੁੱਕਾਈ ਗਈ ਸੀ ਅਤੇ ਇਸ ਤੋਂ ਅਗਲੇ ਹੀ ਦਿਨ ਅਜਿਹਾ ਮਾਮਲਾ ਮਿਲਣਾ ਕਫੀ ਮੰਦਭਾਗਾ ਹੈ।


ਕਾਬੂ ਕੀਤੇ ਮੁਲਜ਼ਮ ਦੀ ਪਛਾਣ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਇੰਸਪੈਕਟਰ ਅਮੋਲਕ ਸਿੰਘ ਵਜੋਂ ਹੋਈ ਹੈ। ਉਕਤ ਮੁਲਜ਼ਮ ਨੂੰ ਪ੍ਰਭਮੇਸ਼ ਮੋਹਨ ਵਾਸੀ ਨਿਊ ਮਹਿੰਦਰਾ ਕਲੋਨੀ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਇੰਸਪੈਕਟਰ ਅਮੋਲਕ ਸਿੰਘ ਨੇ 5 ਹਜਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਜੀਲੈਂਸ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਨੇ ਇੱਕ ਵੀਡੀਓ ਕਲਿੱਪ ਸਮੇਤ ਇੱਕ ਔਨਲਾਈਨ ਸ਼ਿਕਾਇਤ ਭੇਜੀ ਸੀ, ਜਿਸ ਵਿੱਚ ਦੋਸ਼ ਲਾਇਆ ਸੀ ਕਿ ਉਹ ਅਤੇ ਉਸਦੀ ਪਤਨੀ, ਜੋ ਕਿ ਅੰਮ੍ਰਿਤਸਰ ਨਗਰ ਨਿਗਮ ਦੇ ਕਰਮਚਾਰੀ ਹਨ, ਨੂੰ ਬਿਊਰੋ ਨੇ 2021 ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਅਮੋਲਕ ਸਿੰਘ ਉਸ ਕੋਲੋਂ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।


ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਸ ਨਾਲ ਫੋਨ ’ਤੇ ਹੋਈ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਨੂੰ ਸੌਂਪ ਦਿੱਤੀ। ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਫਲਾਇੰਗ ਸਕੁਐਡ-1 ਪੰਜਾਬ ਵੱਲੋਂ ਥਾਣਾ ਐਸ.ਏ.ਐਸ.ਨਗਰ ਵਿਖੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

error: Content is protected !!