Big Breaking; ਸੁਖਬੀਰ ਬਾਦਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਹੋਏ ਜਾਰੀ…

Big Breaking; ਸੁਖਬੀਰ ਬਾਦਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਹੋਏ ਜਾਰੀ…

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀਆਂ ਸਮੱਸਿਆਵਾਂ ਦਿਨ-ਬ-ਦਿਨ ਵੱਧਦਆਂ ਹੀ ਜਾ ਰਹੀਆਂ ਹਨ। ਜਿੱਥੇ ਇਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪਾਰਟੀ ਖਿਲਾਫ ਬਗਾਵਤ ਕੀਤੀ ਹੋਈ ਹੈ ਅਤੇ ਇਸ ਮਾਮਲੇ ਵਿੱਚ ਪਾਰਟੀ ਵਿੱਚ ਫੁੱਟ ਪੈਣ ਦੇ ਆਸਾਰ ਬਣੇ ਹੋਏ ਹਨ। ਉੱਥੇ ਹੀ ਹੁਣ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਦੀ ਜਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇੱਕਲੇ ਨਹੀਂ ਸਗੋਂ ਕਿ ਉਹਨਾਂ ਦੇ ਸਾਥੀ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਵੀ ਅਦਾਲਤ ਵੱਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।


ਦਰਅਸਲ 1 ਅਗਸਤ 2021 ਨੂੰ ਬਿਆਸ ਦਰਿਆ ਵਿੱਚ ਮਾਈਨਿੰਗ ਕਰ ਰਹੀ ਫਰੈਂਡਜ਼ ਐਂਡ ਕੰਪਨੀ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਬਿਆਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਕੰਪਨੀ ਦੇ ਕਰਮਚਾਰੀਆਂ ਨੂੰ ਡਰਾਉਣ ਧਮਕਾਉਣ ਅਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ‘ਚ ਉਸ ਦੇ ਖਿਲਾਫ ਬਿਆਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਥਾਣਾ ਬਿਆਸ ਨੇ ਸੁਖਬੀਰ ਬਾਦਲ ਅਤੇ ਉਸ ਦੇ ਨਾਲ ਆਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਤੋਂ ਪਹਿਲਾਂ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਹੋਈ ਸੀ ਪਰ ਸੁਖਬੀਰ ਬਾਦਲ ਦੇ ਸੰਸਦ ਮੈਂਬਰ ਹੋਣ ਕਾਰਨ ਇਸ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਭੇਜ ਦਿੱਤਾ ਗਿਆ ਸੀ। ਜਿੱਥੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਬਾਦਲ ਨੂੰ ਵਾਰ-ਵਾਰ ਫੋਨ ਕਰਨ ‘ਤੇ ਵੀ ਸੰਮਨ ਨਹੀਂ ਮਿਲਿਆ।


ਉਕਤ ਮਾਮਲੇ ਵਿੱਚ ਹੀ ਉਹਨਾਂ ਨੇ ਅੱਜ ਅਦਾਲਤ ਵਿੱਚ ਪੇਸ਼ ਹੋਣਾ ਹੈ, ਜੇਕਰ ਉਹ ਅੱਜ ਵੀ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਤਾਂ ਅਦਾਲਤ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕਦੀ ਹੈ। ਉਕਤ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਵਿਰਸਾ ਸਿੰਘ ਵਲਟੋਹਾ ਦੇ ਨਾਲ-ਨਾਲ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਕੰਵਲਜੀਤ ਸਿੰਘ, ਬਲਜੀਤ ਸਿੰਘ, ਚੈਂਚਲ ਸਿੰਘ, ਚਮਕੌਰ ਸਿੰਘ, ਕਸ਼ਮੀਰ ਸਿੰਘ, ਤਰਸੇਮ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਸੰਤੋਖ ਸਿੰਘ ਆਦਿ ਦੇ ਨਾਂ ਵੀ ਸ਼ਾਮਲ ਹਨ।

error: Content is protected !!