ਹਿੰਦੂ ਨੇਤਾ ਦੀ ਹੱਤਿਆ ਤੋਂ ਬਾਅਦ FIR ‘ਚ ਨਾਮ ਆਉਣ ਬਾਰੇ ਜਦ ਅੰਮ੍ਰਿਤਪਾਲ ਸਿੰਘ ਨੂੰ ਪੁੱਛਿਆ ਸਵਾਲ ਤਾਂ ਕਹਿ ਦਿੱਤੀ ਵੱਡੀ ਗੱਲ…

ਹਿੰਦੂ ਨੇਤਾ ਦੀ ਹੱਤਿਆ ਤੋਂ ਬਾਅਦ FIR ‘ਚ ਨਾਮ ਆਉਣ ਬਾਰੇ ਜਦ ਅੰਮ੍ਰਿਤਪਾਲ ਸਿੰਘ ਨੂੰ ਪੁੱਛਿਆ ਸਵਾਲ ਤਾਂ ਕਹਿ ਦਿੱਤੀ ਵੱਡੀ ਗੱਲ…

ਕਰਨਾਲ (ਵੀਓਪੀ ਬਿਊਰੋ) ਪਿੱਛਲੇ ਦਿਨੀਂ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਜਦ ਕਤਲ ਕਰਨ ਵਾਲੇ ਮੁਲਜ਼ਮ ਦੀ ਇਕ ਵੀਡੀਓ ਵਾਰਿਸ ਪੰਜਾਬ ਦੇ ਮੁਖੀ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਨਾਲ ਸਾਹਮਣੇ ਆਈ ਤਾਂ ਇਸ ਤੋਂ ਬਾਅਧ ਹਿੰਦੂ ਨੇਤਾ ਦੇ ਪਰਿਵਾਰ ਵੱਲੋਂ ਕਹਿਣ ਉੱਪਰ ਜਥੇਦਾਰ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਐੱਫਆਈਆਰ ਵਿੱਚ ਦਰਜ ਕੀਤਾ ਗਿਆ। ਕਤਲ ਤੋਂ ਅਗਲੇ ਹੀ ਦਿਨ ਜਥੇਦਾਰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਵਿੱਚ ਕੁਝ ਸਮੇਂ ਦੇ ਲਈ ਨਜ਼ਰਬੰਦ ਵੀ ਕਰ ਦਿੱਤਾ ਸੀ, ਇਸ ਦੌਰਾਨ ਜਥੇਦਾਰ ਅੰਮ੍ਰਿਤਪਾਲ ਸਿੰਘ ਜਲੰਧਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਲਈ ਆ ਰਹੇ ਸਨ। ਇਸ ਦੌਰਾਨ ਹੀ ਅੱਜ ਜਥੇਦਾਰ ਅੰਮ੍ਰਿਤਪਾਲ ਸਿੰਘ ਹਰਿਆਣਾ ਦੇ ਹਲਕਾ ਕਰਨਾਲ ਦੇ ਪਿੰਡ ਦੋਚਰ ਵਿਖੇ ਗਏ ਹੋਏ ਜਿੱਥੇ ਸਿੱਖ ਭਾਈਚਾਰੇ ਨੇ ਇਕ ਸਮਾਗਮ ਵਿੱਚ ਉਹਨਾਂ ਨੂੰ ਸਨਮਾਨਿਤ ਵੀ ਕੀਤਾ।


ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਹਰਿਆਣਾ ਦਾ ਭਾਈਚਾਰਾ ਜੋ ਕਿਸਾਨ ਅੰਦੋਲਨ ਦੌਰਾਨ ਬਣਿਆ ਸੀ, ਹੁਣ ਸਰਕਾਰ ਉਸ ਨੂੰ ਤੋੜਨਾ ਚਾਹੁੰਦੀ ਹੈ, ਪਰ ਅਸੀਂ ਆਪਣੀ ਭਾਈਚਾਰਕ ਸਾਂਝ ਨੂੰ ਖ਼ਰਾਬ ਨਹੀਂ ਹੋਣ ਦੇਵਾਂਗੇ। ਐਸ.ਵਾਈ.ਐਲ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਾਣੀ ਬਹੁਤ ਹੇਠਾਂ ਚਲਾ ਗਿਆ ਹੈ ਅਤੇ ਪੰਜਾਬ ਕੋਲ ਪਾਣੀ ਨਹੀਂ ਹੈ। ਇਸ ‘ਤੇ ਸਿਰਫ਼ ਅਤੇ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਮਿਲ ਕੇ ਰਹਿਣਾ ਹੈ ਅਤੇ ਸਰਕਾਰਾਂ ਦੀਆਂ ਕੋਝੀਆਂ ਸਾਜਿਸ਼ਾਂ ਨੂੰ ਫੇਲ੍ਹ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਕੋਈ ਫਰਕ ਨਹੀਂ ਹੈ।


ਇਸ ਦੌਰਾਨ ਜਦ ਜਥੇਦਾਰ ਅੰਮ੍ਰਿਤਪਾਲ ਸਿੰਘ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਕਤਲ ਕਾਂਡ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਹੁਣ ਹਾਲਾਤ ਇਹ ਬਣ ਗਏ ਹਨ ਕਿ ਪੰਜਾਬ ਵਿੱਚ ਕਿਸੇ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਜਾਂਦੀ ਹੈ ਤਾਂ ਉਸ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਂ ਆਉਂਦਾ ਹੈ। ਮੈਂ ਇਸ ‘ਤੇ ਕੁਝ ਨਹੀਂ ਕਹਾਂਗਾ, ਜੋ ਵੀ ਹੋ ਰਿਹਾ ਹੈ, ਪੰਜਾਬ ‘ਚ ਸਰਕਾਰ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਤੇ ਸਮੂਹ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਦਾ ਹੈ ਤਾਂ ਮੁਸ਼ਕਿਲਾਂ ਵੀ ਆਉਂਦੀਆਂ ਹਨ ਅਤੇ ਸੁਰਖੀਆਂ ‘ਚ ਵੀ ਆਉਂਦੀਆਂ ਹਨ । ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਸਰਕਾਰ ਉਨ੍ਹਾਂ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ ਜੋ ਸਿੱਖਾਂ ਦੇ ਖਿਲਾਫ ਬੋਲ ਰਹੇ ਹਨ।

error: Content is protected !!