ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਦੱਸੇ ਟ੍ਰੈਫਿਕ ਨਿਯਮ

ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਦੱਸੇ ਟ੍ਰੈਫਿਕ ਨਿਯਮ

ਸਕੂਲ ਵਿੱਚ ਲਗਾਇਆ ਜਾਗਰੂਕਤਾ ਕੈਂਪ

ਬਿਆਸ 07 ਨਵੰਬਰ (ਅਰੁਣ ਕੁਮਾਰ) : ਸਰਕਾਰੀ ਕੰਨਿਆ ਸਕੂਲ ਛੱਜਲਵੱਡੀ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਅੰਮ੍ਰਿਤਸਰ ਦਿਹਾਤੀ ਦੇ ਏਐਸਆਈ ਕਮਲਜੀਤ ਅਤੇ ਏਐਸਆਈ ਰਣਜੀਤ ਸਿੰਘ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਜਾਗਰੂਕਤਾ ਕੈਂਪ ਦੌਰਾਨ ਉਕਤ ਅਧਿਕਾਰੀਆਂ ਨੇ ਦੱਸਿਆ ਕਿ ਬਿਨਾਂ ਲਾਈਸੈਂਸ ਕੋਈ ਵੀ ਵਹੀਕਲ ਨਾ ਚਲਾਉ, ਮੋਟਰਸਾਇਕਲ ਚਲਾਉਣ ਸਮੇਂ ਹੈਂਲਮਟ ਜਰੂਰ ਪਾਉ, ਚਾਰ ਪਹੀਆ ਵਾਹਨ ਚਲਾਉਦੇ ਸਮੇਂ ਸੀਟ ਬੈਲਟ ਜਰੂਰ ਲਗਾਉ, ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾਂ ਕਰੋ ਅਤੇ ਟ੍ਰੈਫਿਕ ਨਿਯਮਾਂ ਨਾਲ ਜੁੜੀ ਹੋਰ ਭਰਪੂਰ ਜਾਣਕਾਰੀ ਬੱਚਿਆਂ ਨਾਲ ਸਾਂਝੇ ਕਰਦੇ ਹੋਏ ਕਿਹਾ ਕਿ ਜੇਕਰ ਸੜਕਾਂ ਤੇ ਸੜਕ ਹਾਦਸਿਆਂ ਦੌਰਾਨ ਜਾਂਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ ਤਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਉਨਾਂ ਲੜਕੀਆਂ ਨੂੰ ਹੈਲਪਲਾਈਨ ਨੰਬਰ 181 ਅਤੇ 112 ਤੋਂ ਜਾਣੂ ਕਰਵਾਇਆ ਅਤੇ ਸਕੂਲ ਆਉਦੇ ਜਾਂਦੇ ਸਮੇਂ ਰਸਤੇ ਵਿੱਚ ਕਿਸੇ ਵੀ ਅਨਜਾਣ ਵਿਅਕਤੀ ਕੋਲੋ ਕੋਈ ਵੀ ਚੀਜ਼ ਨਾ ਹੀ ਲੈਣ ਜਾਂ ਫਿਰ ਨਾ ਖਾਣ ਬਾਰੇ ਵੀ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਅਤੇ ਵੱਧ ਰਹੇ ਨਸ਼ੇ ਤੇ ਜੁਰਮ ਨੂੰ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ।ਇਸ ਮੌਕੇ ਸਕੂਲ ਮੁੱਖ ਅਧਿਆਪਕ ਜਸਪਾਲ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਿਰ ਸਨ।

error: Content is protected !!