ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਪੁਰਬ ਮੌਕੇ ਕਿਹਾ-ਸਿੱਖ ਵਿਰਾਸਤ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਾਂ, ਟਵੀਟ ਕਰ ਕੇ ਕਹੀ ਇਹ ਗੱਲ…

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਪੁਰਬ ਮੌਕੇ ਕਿਹਾ-ਸਿੱਖ ਵਿਰਾਸਤ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹਾਂ, ਟਵੀਟ ਕਰ ਕੇ ਕਹੀ ਇਹ ਗੱਲ…

ਦਿੱਲੀ (ਵੀਓਪੀ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਦੁਨੀਆ ਦੇ ਕੋਨੇ-ਕੋਨੇ ਵਿੱਚ ਅੱਜ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸੰਗਤ ਸ਼ਰਧਾ ਦੇ ਨਾਲ ਗੁਰੂ-ਘਰ ਜਾ ਕੇ ਪ੍ਰਮਾਤਮਾ ਅੱਗੇ ਆਪਣਾ ਸਿਰ ਝੁਕਾ ਰਹੀ ਹੈ। ਇਸ ਦੌਰਾਨ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਆਪਣਾ ਸਿਰ ਝੁਕਾਇਆ ਅਤੇ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖ ਪਰੰਪਰਾਵਾਂ ਅਤੇ ਵਿਰਾਸਤ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਹਨ।


ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਲਾਲਪੁਰਾ ਦੇ ਨਿਵਾਸ ਸਥਾਨ ਉਤੇ ਆਯੋਜਿਤ ਸਮਾਗਮ ‘ਚ ਸ਼ਾਮਲ ਹੋਏ। ਪੀਐੱਮ ਮੋਦੀ ਨੇ ਕਿਹਾ ਕਿ ਉਹਨਾਂ ਨੂੰ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਮੌਕਾ ਮਿਲਿਆ। ਅਸੀਂ ਸੀਏਏ ਐਕਟ ਲਿਆ ਕੇ ਵੰਡ ਤੋਂ ਪ੍ਰਭਾਵਿਤ ਹਿੰਦੂ-ਸਿੱਖ ਪਰਿਵਾਰਾਂ ਨੂੰ ਨਾਗਰਿਕਤਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ ਵਿਚ ‘ਵੀਰ ਬਾਲ ਦਿਵਸ’ ਮਨਾਉਣ ਦੀ ਸ਼ੁਰੂਆਤ ਹੋ ਗਈ ਹੈ। ਗੁਰੂ ਨਾਨਕ ਦੇਵ ਜੀ ਨੇ ਸਾਨੂੰ ਜੀਵਨ ਜਿਊਣ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਸੀ ਨਾਮ ਜਪੋ, ਕਿਰਤ ਕਰੋ, ਵੰਡ ਛਕੋ। ਇਸ ਇੱਕ ਵਾਕ ਵਿੱਚ ਅਧਿਆਤਮਿਕ ਚਿੰਤਨ ਵੀ ਹੈ।

error: Content is protected !!