ਪ੍ਰਕਾਸ਼ ਪੁਰਬ ਮੌਕੇ ਰਾਹੁਲ ਗਾਂਧੀ ਨੇ ਗੁਰਦੁਆਰਾ ਸਾਹਿਬ ਭਰੀ ਹਾਜ਼ਰੀ, ਰਾਜਾ ਵੜਿੰਗ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ ਤਾਂ ਰਾਹੁਲ ਗਾਂਧੀ ਨੇ ਵੀ ਕੀਤਾ ਟਵੀਟ…
महाराष्ट्र में यात्रा की शुरुआत, गुरपुरब के शुभ अवसर पर गुरुद्वारा यादगारी बाबा ज़ोरावर सिंह जी, फतेह सिंह जी में अरदास से की।
गुरु नानक जी के प्रेम, शांति और भाईचारे की सीख को दिल से लगाकर हम भारत जोड़ने का यह संकल्प पूरा करेंगे।
सभी देशवासियों को गुरपुरब की लाखों बधाइयां। pic.twitter.com/WgWKmeGiWr
— Rahul Gandhi (@RahulGandhi) November 8, 2022
ਵੀਓਪੀ ਬਿਊਰੋ – ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਉੱਪਰ ਨਿਕਲੇ ਹੋਏ ਹਨ। ਇਸ ਦੌਰਾਨ ਉਹਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮਹਾਰਾਸ਼ਟਰ ਵਿੱਚ ਯਾਤਰਾ ਦੀ ਸ਼ੁਰੂਆਤ ਗੁਰਪੁਰਬ ਦੇ ਸ਼ੁਭ ਮੌਕੇ ਗੁਰਦੁਆਰਾ ਯਾਦੀ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਵਿੱਚ ਅਰਦਾਸ ਕਰਕੇ ਕੀਤੀ। ਗੁਰੂ ਨਾਨਕ ਦੇਵ ਜੀ ਦੀਆਂ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਲਾਗੂ ਕਰਕੇ ਅਸੀਂ ਭਾਰਤ ਨੂੰ ਇਕਜੁੱਟ ਕਰਨ ਦੇ ਇਸ ਸੰਕਲਪ ਨੂੰ ਪੂਰਾ ਕਰਾਂਗੇ। ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ। ਇਸ ਦੇ ਨਾਲ ਹੀ ਉਹਨਾਂ ਨੇ ਕੁਝ ਫੋਟੋ ਵੀ ਸ਼ੇਅਰ ਕੀਤੀਆਂ ਜਿਸ ਵਿੱਚ ਰਾਹੁਲ ਗਾਂਧੀ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਕੀਰਤਨ ਸੁਣ ਰਹੇ ਹਨ। ਉਨਹਾਂ ਨੇ ਅੱਜ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਕੀਤੀ।
ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਆ॥ ☬
ੴ ਸਤਿਨਾਮ ਵਾਹਿਗੁਰੂ
ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ "ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ" ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !! pic.twitter.com/q79Kzcjhvm— Amarinder Singh Raja Warring (@RajaBrar_INC) November 7, 2022
ਉਹਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਟਵੀਟ ਕਰ ਦੇ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਪ੍ਰਕਾਸ਼ ਪੁਰਬ ਮੌਕੇ ਰਾਹੁਲ ਗਾਂਧੀ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਕੀਰਤਨ ਸੁਣ ਰਹੇ ਹਨ।