Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
November
14
ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਲੈਣ ਲਈ 1 ਲੱਖ ਲੋਕਾਂ ਦੇ ਹਸਤਾਖਰ ਕਰਵਾ ਕੇ ਜੱਜ ਮੋੜੇ ਰੱਖਾਂਗੇ, ਬਲਕੌਰ ਸਿੰਘ ਨੇ ਇਸ ਲਈ ਕਹੀ ਇਹ ਗੱਲ…
Latest News
Punjab
ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਲੈਣ ਲਈ 1 ਲੱਖ ਲੋਕਾਂ ਦੇ ਹਸਤਾਖਰ ਕਰਵਾ ਕੇ ਜੱਜ ਮੋੜੇ ਰੱਖਾਂਗੇ, ਬਲਕੌਰ ਸਿੰਘ ਨੇ ਇਸ ਲਈ ਕਹੀ ਇਹ ਗੱਲ…
November 14, 2022
Voice of Punjab
ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਲੈਣ ਲਈ 1 ਲੱਖ ਲੋਕਾਂ ਦੇ ਹਸਤਾਖਰ ਕਰਵਾ ਕੇ ਜੱਜ ਮੋੜੇ ਰੱਖਾਂਗੇ, ਬਲਕੌਰ ਸਿੰਘ ਨੇ ਇਸ ਲਈ ਕਹੀ ਇਹ ਗੱਲ…
ਮਾਨਸਾ (ਵੀਓਪੀ ਬਿਊਰੋ) 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਪੰਜਾਬ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦਾ ਪਰਿਵਾਰ ਅਜੇ ਤਕ ਵੀ ਇਨਸਾਫ ਦੇ ਲਈ ਭਟਕ ਹੀ ਰਿਹਾ ਹੈ। ਇਸ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰ ਤੇ ਪੁਲਿਸ ਨੂੰ ਅਲਟੀਮੇਟਮ ਵੀ ਦਿੱਤਾ ਸੀ ਕਿ ਜੇਕਰ ਉਹਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਐੱਫਆਈਆਰ ਵਾਪਸ ਲੈ ਕੇ ਦੇਸ਼ ਛੱਡ ਦੇਣਗੇ।ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਜਾ ਕੇ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ। ਉਹਨਾਂ ਕਿਹਾ ਕਿ ਉਹ 1 ਲੱਖ ਲੋਕਾਂ ਦੇ ਹਸਤਾਖਰ ਕਰਵਾ ਕੇ ਜੱਜ ਮੋੜੇ ਰੱਖਣਗੇ ਅਤੇ ਇਨਸਾਫ ਮੰਗਦੇ ਹੋਏ ਕਹਿਣਗੇ ਕਿ ਸਿੱਧੂ ਮੂਸੇਵਾਲਾ ਸਿਰਫ ਸਾਡਾ ਹੀ ਨਹੀਂ ਸਗੋਂ ਕਿ ਇਨਹਾਂ ਇੱਕ ਲੱਖ ਲੋਕਾਂ ਦਾ ਵੀ ਸੀ।
ਬਾਪੂ ਬਲਕੌਰ ਸਿੰਘ ਨੇ ਕਿਹਾ ਕਿ ਮੂਸੇਵਾਲਾ ਦੇ ਪ੍ਰਸ਼ੰਸਕ ਇਸ ਰਜਿਸਟਰ ‘ਤੇ ਆਪਣੀਆਂ ਭਾਵਨਾਵਾਂ ਲਿਖਣਗੇ। ਬਲਕੌਰ ਸਿੰਘ ਨੇ ਦੱਸਿਆ ਕਿ ਕਈ ਵਾਰ ਉਹ ਘਰ ਨਹੀਂ ਹੁੰਦੇ, ਜਿਸ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਅਸਮਰੱਥ ਹੁੰਦੇ ਹਨ। ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦਾ ਸਮਾਂ ਵੀ ਮਿਲੇਗਾ। 1 ਲੱਖ ਦੇ ਕਰੀਬ ਦਸਤਖਤ ਪੂਰੇ ਹੁੰਦੇ ਹੀ ਇਸ ਰਜਿਸਟਰ ਨੂੰ ਅਦਾਲਤ ‘ਚ ਜੱਜ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੱਜ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ ਕਿ ਮੂਸੇਵਾਲਾ ਦੀ ਮੌਤ ਲਈ ਉਨ੍ਹਾਂ ਦਾ ਪਰਿਵਾਰ ਹੀ ਨਹੀਂ ਸਗੋਂ ਉਨ੍ਹਾਂ ਦੇ ਸਾਰੇ ਚਹੇਤੇ ਇਨਸਾਫ ਦੀ ਮੰਗ ਕਰ ਰਹੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਅਸੀਂ ਹਰ ਐਤਵਾਰ ਲੋਕਾਂ ਨੂੰ ਸੰਬੋਧਨ ਕਰਦੇ ਹਾਂ। ਮੈਂ ਮਹਿਸੂਸ ਕੀਤਾ ਹੈ ਕਿ ਸਾਨੂੰ ਹਰ ਐਤਵਾਰ ਨੂੰ ਨਵਾਂ ਬਿਆਨ ਜਾਰੀ ਨਹੀਂ ਕਰਨਾ ਚਾਹੀਦਾ। ਇਹ ਦੇਖਣਾ ਹੋਵੇਗਾ ਕਿ ਅਸੀਂ ਸਰਕਾਰ ਨੂੰ ਦਿੱਤੇ ਸਮੇਂ ਦੌਰਾਨ ਸਰਕਾਰ ਕੀ ਕਦਮ ਚੁੱਕ ਰਹੀ ਹੈ ਜਾਂ ਨਹੀਂ। ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਅਦ ਹੀ ਅਸੀਂ ਅਗਲਾ ਕਦਮ ਚੁੱਕਾਂਗੇ।
Post navigation
ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜੀਵ ਕੇਸ ਦੇ ਤਾਮਿਲ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਰਣਨੀਤੀ ਤੇ ਹੋਵੇਗਾ ਮੁੜ ਵਿਚਾਰ
ਡੇਰਾ ਪ੍ਰੇਮੀ ਦੇ ਕਤਲ ਪਿੱਛੇ ਪੰਜਾਬ ਪੁਲਿਸ ਵੀ ਸ਼ਾਮਲ ! ਸਬ-ਇੰਸਪੈਕਟਰ ਦੇ ਪੁੱਤਰ ਨੇ ਸ਼ੂਟਰਾਂ ਦੀ ਕੀਤੀ ਸੀ ਆਓ ਭਗਤ!…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us