ਡੇਰਾ ਪ੍ਰੇਮੀ ਦੇ ਕਤਲ ਪਿੱਛੇ ਪੰਜਾਬ ਪੁਲਿਸ ਵੀ ਸ਼ਾਮਲ ! ਸਬ-ਇੰਸਪੈਕਟਰ ਦੇ ਪੁੱਤਰ ਨੇ ਸ਼ੂਟਰਾਂ ਦੀ ਕੀਤੀ ਸੀ ਆਓ ਭਗਤ!…

ਡੇਰਾ ਪ੍ਰੇਮੀ ਦੇ ਕਤਲ ਪਿੱਛੇ ਪੰਜਾਬ ਪੁਲਿਸ ਵੀ ਸ਼ਾਮਲ ! ਸਬ-ਇੰਸਪੈਕਟਰ ਦੇ ਪੁੱਤਰ ਨੇ ਸ਼ੂਟਰਾਂ ਦੀ ਕੀਤੀ ਸੀ ਆਓ ਭਗਤ!…

ਚੰਡੀਗੜ੍ਹ (ਵੀਓਪੀ ਬਿਊਰੋ) ਬੀਤੇ ਦਿਨੀਂ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਇਕ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ਵਿੱਚ ਪੰਜਾਬ ਪੁਲਿਸ ਦੀ ਕਾਰਗੁਜਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਨਜ਼ਰ ਆ ਰਹੀ ਹੈ। ਇਸ ਦੌਰਾਨ ਹੀ ਸੂਤਰਾਂ ਤੋਂ  ਜਾਣਕਾਰੀ ਮਿਲੀ ਹੈ ਕਿ ਉਕਤ ਕਤਲ ਤੋਂ ਬਾਅਦ ਗੋਲ਼ੀਆਂ ਚਲਾਉਣ ਵਾਲੇ ਸ਼ੂਟਰਾਂ ਦੀ ਆਓ ਭਗਤ ਦੇ ਲਈ ਪੰਜਾਬ ਪੁਲਿਸ ਵਿੱਚ ਤਾਇਨਾਤ ਇਕ ਸਬ-ਇੰਸਪੈਕਟਰ ਦੇ ਪੁੱਤਰ ਨੇ ਹੀ ਮੋਰਚ ਸੰਭਾਲਿਆ ਹੋਇਆ ਸੀ। ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਕਤ ਮੋਰਚਾ ਸੰਭਾਲਣ ਵਾਲੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਇਲਜ਼ਾਮ ਹੈ ਕਿ ਕਤਲ ਤੋਂ ਬਾਅਦ ਐੱਸਆਈ ਦੇ ਬੇਟੇ ਨੇ ਸ਼ੂਟਰਾਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਹੋਸਟਲ ਵਿੱਚ ਹੀ ਰਹਿੰਦਾ ਹੈ।

ਇਸ ਦੌਰਾਨ ਸਭ ਤੋਂ ਵੱਡਾ ਸਵਾਲ ਇਹ ਖੜ੍ਹਾ ਹੋ ਗਿਆ ਹੈ ਕਿ ਉਕਤ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਕਤਲ ਬਾਰੇ ਜਾਣਕਾਰੀ ਸੀ ਕਿ ਨਹੀਂ। ਇਸ ਤੋਂ ਇਲਾਵਾ ਉਸ ਨੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਉਸ ਨੂੰ ਇਸ ਕਤਲ ਕਾਂਡ ਦੀ ਜਾਣਕਾਰੀ ਸੀ ਜਾਂ ਨਹੀਂ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਨੂੰ ਇਸ ਬਾਰੇ ਫੋਨ ਕਰਕੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ। ਇਸ ਦੌਰਾਨ ਹੀ ਪੰਜਾਬ ਪੁਲਿਸ ਦੀ ਸਵਾਲਾਂ ਦੇ ਘੇਰੇ ਵਿੱਚ ਆ ਸਕਦੀ ਹੈ ਕਿਉਂਕਿ ਪਹਿਲਾਂ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕਾਰਵਾਈ ਕਰਨ ਤੋਂ ਬਾਅਦ ਪੰਜਾਬ ਪੁਲਿਸ ਦੀ ਸਾਰੇ ਪਾਸੇ ਕਿਰਕਰੀ ਹੋ ਰਹੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੀਤੇ ਸ਼ੁੱਕਰਵਾਰ ਪਟਿਆਲਾ ਦੇ ਬਖਸ਼ੀਵਾਲਾ ਤੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 6 ਹਮਲਾਵਰਾਂ ਵਿੱਚੋਂ 3 ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਹਰਿਆਣਾ ਦੇ ਜ਼ਿਲ੍ਹਾ ਰੋਹਤਕ 2 ਅਤੇ ਭਿਵਾਨੀ ਦੇ ਇੱਕ ਕਤਲ ਦੇ ਮੁਲਜ਼ਮ ਸ਼ਾਮਲ ਹਨ। ਕਾਤਲਾਂ ਵਿੱਚੋਂ ਦੋ ਕਰੀਬ 16 ਸਾਲ ਦੇ ਨਾਬਾਲਗ ਹਨ, ਜਦਕਿ ਇੱਕ ਮੁਲਜ਼ਮ 24 ਸਾਲਾ ਜਿਤੇਂਦਰ ਉਰਫ਼ ਜੀਤੂ ਵਾਸੀ ਕਲਾਨੌਰ, ਰੋਹਤਕ ਹੈ।

ਬਰਗਾੜੀ ਬੇਅਦਬੀ ਮਾਮਲੇ ‘ਚ ਨਾਮਜ਼ਦ ਮੁਲਜ਼ਮ ਪ੍ਰਦੀਪ ਸਿੰਘ ਦੀ ਵੀਰਵਾਰ ਨੂੰ ਕੋਟਕਪੂਰਾ ‘ਚ ਦੁਕਾਨ ਖੋਲ੍ਹਦੇ ਸਮੇਂ ਮੋਟਰਸਾਈਕਲ ਸਵਾਰ ਛੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਪ੍ਰਦੀਪ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਸਾਰੇ ਕਾਤਲ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ। ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ। ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਦਾ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਅਤੇ ਪਾਕਿਸਤਾਨ ਦੇ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਅਤੇ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਹੈ।

error: Content is protected !!