ਡੇਰਾ ਮੁਖੀ ਰਾਮ ਰਹੀਮ ਨੂੰ ਹੁਣ ਇਸ ਮਾਮਲੇ ਵਿੱਚ ਹਾਈ ਕੋਰਟ ਨੇ ਦਿੱਤੀ ਰਾਹਤ…

ਡੇਰਾ ਮੁਖੀ ਰਾਮ ਰਹੀਮ ਨੂੰ ਹੁਣ ਇਸ ਮਾਮਲੇ ਵਿੱਚ ਹਾਈ ਕੋਰਟ ਨੇ ਦਿੱਤੀ ਰਾਹਤ…


ਚੰਡੀਗੜ੍ਹ (ਵੀਓਪੀ ਬਿਊਰੋ) 40 ਦਿਨ ਦੀ ਪੈਰੋਲ ਉੱਪਰ ਜੇਲ੍ਹ ਵਿੱਚੋਂ ਬਾਹਰ ਆਏ ਡੇਰਾ ਸਿਰਸਾ ਮੁਖੀ ਖਿਲਾਫ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਉਸ ਦੀ ਪੈਰੋਲ ਖਿਲਾਫ ਪਟੀਸ਼ਨ ਪਾਈ ਗਈ ਸੀ, ਉਸ ਉੱਪਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਵੱਡੀ ਰਾਹਤ ਦੇ ਦਿੱਤੀ ਹੈ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਰੱਦ ਕਰਨ ਵਿਰੁੱਧ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਡੇਰਾ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ।


ਡੇਰਾ ਮੁਖੀ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਰੋਹਤਕ ਜੇਲ੍ਹ ਤੋਂ 14 ਅਕਤੂਬਰ ਨੂੰ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। ਸੁਣਵਾਈ ਦੌਰਾਨ ਹਾਈਕੋਰਟ ਨੇ ਪਟੀਸ਼ਨ ਦੀ ਬਰਕਰਾਰਤਾ ‘ਤੇ ਸਵਾਲ ਉਠਾਏ ਅਤੇ ਹਰਿਆਣਾ ਸਰਕਾਰ ਨੂੰ ਐਚਸੀ ਅਰੋੜਾ ਦੀ ਨੁਮਾਇੰਦਗੀ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।


ਚੰਡੀਗੜ੍ਹ ਦੇ ਵਕੀਲ ਐਚਸੀ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਗੁਰਮੀਤ ਰਾਮ ਰਹੀਮ ਨੂੰ ਮਿਲੀ 40 ਦਿਨਾਂ ਦੀ ਪੈਰੋਲ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨਕਰਤਾ ਨੇ ਡੇਰਾ ਸੱਚਾ ਸੌਦਾ ਮੁਖੀ ਨੂੰ ਬਲਾਤਕਾਰ ਅਤੇ ਕਤਲ ਕੇਸਾਂ ਵਿੱਚ ਦੋਸ਼ੀ ਠਹਿਰਾਏ ਜਾਣ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਇੱਕ ਦੋਸ਼ੀ ਸਿਆਸਤਦਾਨਾਂ ਦਾ ਲਾਡਲਾ ਬਣਿਆ ਹੋਇਆ ਹੈ, ਜੋ ਹਰ ਵਾਰ ਉਸ ਅੱਗੇ ਸਿਰ ਝੁਕਾਉਂਦੇ ਹਨ।

error: Content is protected !!