ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ

ਫਿਰੋਜ਼ਪੁਰ (ਜਤਿੰਦਰ ਪਿੰਕਲ )
ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਬਲਾਕ ਘੱਲ ਖੁਰਦ, ਫਿਰੋਜ਼ਪੁਰ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਬਲਾਕ ਮਾਸਟਰ ਟ੍ਰੇਨਰ ਘੱਲ ਖੁਰਦ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਅੱਜ ਸਕੂਲ ਵਿੱਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 14/11/2022 ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ ਅਤੇ ਦਾਖ਼ਲਾ ਮੁਹਿੰਮ ਸ਼ੈਸ਼ਨ 2022-23 ਸ਼ੁਰੂ ਕੀਤਾ ਅਤੇ ਮੌਕੇ ਤੇ ਪ੍ਰੀ ਪ੍ਰਾਇਮਰੀ ਜਮਾਤ ਵਿੱਚ ਇੱਕ ਵਿਦਿਆਰਥੀ ਦਾਖਲ ਕੀਤਾ ਗਿਆ। ਸਕੂਲ ਵੱਲੋਂ ਹੱਥ ਲਿਖਤ ਬਾਲ ਮੈਗਜ਼ੀਨ ਮਹਿਕਦੇ ਫੁੱਲ – 9 ਪ੍ਰਕਾਸ਼ਿਤ ਕੀਤੀ ਗਿਆ।


