ਮੂਸੇਵਾਲਾ ਦੇ ਫੈਨ ਦਾ ਗੀਤ ਸੁਣ ਸਿੱਖਿਆ ਮੰਤਰੀ ਹੋਏ ਭਾਵੁਕ ਹਰਜੋਤ ਬੈਂਸ ਨੂੰ ਮਿਲੇ ਮਾਪੇ, ਕਿਹਾ- ਪਿੰਡ ਦੇ ਸਕੂਲ ‘ਚ 9 ਖਾਲੀ ਅਸਾਮੀਆਂ ਭਰੋ

ਮੂਸੇਵਾਲਾ ਦੇ ਫੈਨ ਦਾ ਗੀਤ ਸੁਣ ਸਿੱਖਿਆ ਮੰਤਰੀ ਹੋਏ ਭਾਵੁਕ ਹਰਜੋਤ ਬੈਂਸ ਨੂੰ ਮਿਲੇ ਮਾਪੇ, ਕਿਹਾ- ਪਿੰਡ ਦੇ ਸਕੂਲ ‘ਚ 9 ਖਾਲੀ ਅਸਾਮੀਆਂ ਭਰੋ

ਵੀਪੀਓ(ਬਿਊਰੋ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੋਤ ਤੋਂ ਬਾਅਦ ਉਹਨਾ ਦੇ ਚਾਹੁਣ ਵਾਲੇ ਉਹਨਾ ਨੂੰ ਯਾਦ ਕਰਦੇ ਰਹਿੰਦੇ ਹਨ। ਇਸੇ ਹੀ ਤਰ੍ਹਾਂ ਦਾ ਵੀਡੀਓ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦੇ ਫੈਨ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਾਹਮਣੇ ਮੂਸੇਵਾਲਾ ਦੀ ਯਾਦ ਵਿੱਚ ਗੀਤ ਸੁਣਾਇਆ,ਗੀਤ ਸੁਣ ਕੇ ਸਿੱਖਿਆ ਮੰਤਰੀ ਵੀ ਭਾਵੁਕ ਹੋ ਗਏ।

ਦਰਅਸਲ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅਤੇ ਪਿੰਡ ਮੂਸੇਵਾਲਾ ਦੇ ਕੁਝ ਨੋਜਵਾਨਾ ਨੇ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਨਾਲ ਮੁਲਾਕਾਤ ਕੀਤੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਪਿੰਡ ਮੂਸੇਵਾਲਾ ਦੇ ਸਰਕਾਰੀ ਸਕੂਲ ਵਿੱਚ ਸਟਾਫ਼ ਦੀ ਘਾਟ ਬਾਰੇ ਹਰਜੋਤ ਬੈਂਸ ਨਾਲ ਗੱਲਬਾਤ ਕੀਤੀ। ਉਹਨਾਂ ਨੇ ਦੱਸਿਆ ਕਿ ਪਿੰਡ ਮੂਸੇ ਦੇ ਸਰਕਾਰੀ ਸਕੂਲ ਵਿੱਚ ਪਿਛਲੇ ਕਈ ਸਾਲਾਂ ਤੋਂ ਪ੍ਰਿੰਸੀਪਲ ਦੀ ਤਾਇਨਾਤੀ ਨਹੀਂ ਹੈ। ਇਸ ਕਾਰਨ ਸਕੂਲ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਸਕੂਲ ਵਿੱਚ ਕਰੀਬ 9 ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਉਹਨਾਂ ਨੇ ਸਿੱਖਿਆ ਮੰਤਰੀ ਨੂੰ ਪਿੰਡ ਮੂਸਾ ਦੀ ਪੰਚਾਇਤ ਵੱਲੋਂ ਮੰਗ ਪੱਤਰ ਵੀ ਦਿੱਤਾ।ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਿੰਡ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਕਾਰਨ ਬੱਚਿਆ ਦੀ ਪੜ੍ਹਾਈ ਅਤੇ ਭਵਿੱਖ ਖਰਾਬ ਹੋ ਰਿਹਾ ਹੈ।ਦੂਜੇ ਪਾਸੇ ਮੂਸੇਵਾਲਾ ਦੇ ਫੈਨ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮੂਸੇਵਾਲਾ ਦੀ ਯਾਦ ਵਿੱਚ ਗੀਤ ਵੀ ਗਾਇਆ। ਜਿਸ ਤੋਂ ਬਾਅਦ ਮਾਹੋਲ ਕਾਫੀ ਭਾਵੁਕਤਾ ਵਾਲਾ ਬਣ ਗਿਆ। ਹਰਜੋਤ ਸਿੰਘ ਬੈਸ ਵੀ ਗੀਤ ਸੁਣ ਕਿ ਭਾਵੁਕ ਹੋ ਗਏ।


ਮੂਸਾ ਪਿੰਡ ਦੀ ਪੰਚਾਇਤ ਨੇ ਅਧਿਆਪਕਾਂ ਦੇ ਤਬਾਦਲੇ ਨਾ ਕਰਨ ਲਈ ਸਿੱਖਿਆ ਵਿਭਾਗ ਨੂੰ ਪੱਤਰ ਲਿਖਿਆ ਹੈ ਕਿ ਬੇਸ਼ੱਕ ਵਿਭਾਗ ਅਧਿਆਪਕਾਂ ਦੇ ਤਬਾਦਲੇ ਕਰੇ ਪਰ ਪਹਿਲਾਂ ਉਨ੍ਹਾਂ ਦੀ ਥਾਂ ’ਤੇ ਅਧਿਆਪਕਾਂ ਦੀ ਨਿਯੁਕਤੀ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਿਸੇ ਵੀ ਅਧਿਆਪਕ ਨੂੰ ਬਦਲਿਆ ਨਹੀਂ ਜਾਣਾ ਚਾਹੀਦਾ। ਪਿੰਡ ਵਾਸੀਆਂ ਨੂੰ ਪਤਾ ਲੱਗਾ ਹੈ ਕਿ ਸਕੂਲ ਵਿੱਚ ਤਾਇਨਾਤ 6 ਅਧਿਆਪਕਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ, ਇਸ ਲਈ ਪਿੰਡ ਵਾਸੀਆ ਨੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਦਿੱਤਾ ਹੈ।

error: Content is protected !!