ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਵਧੀ ਠੰਢ, ਡਿੱਗਿਆ ਤਾਪਮਾਨ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਵਧੀ ਠੰਢ, ਡਿੱਗਿਆ ਤਾਪਮਾਨ


ਵੀਓਪੀ ਬਿਊਰੋ – ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਕਈ ਜ਼ਿਲਿਆਂ ‘ਚ ਸੋਮਵਾਰ ਨੂੰ ਤਾਪਮਾਨ ‘ਚ ਅਚਾਨਕ ਗਿਰਾਵਟ ਆਉਣ ਨਾਲ ਠੰਡ ਵਧ ਗਈ ਹੈ ਅਤੇ ਸੀਤ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ। ਚੰਡੀਗੜ੍ਹ ਤੋਂ ਇਲਾਵਾ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਰਗੇ ਸ਼ਹਿਰਾਂ ਵਿੱਚ ਧੂੰਏਂ ਅਤੇ ਧੁੰਦ ਦੀ ਇੱਕ ਪਰਤ ਦੇਖੀ ਜਾ ਸਕਦੀ ਹੈ। ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਪੰਜਾਬ ‘ਚ ਦੇਖਣ ਨੂੰ ਮਿਲਿਆ ਠੰਡੀਆਂ ਹਵਾਵਾਂ ਚੱਲੀਆਂ, ਜਿਸ ਨਾਲ ਠੰਡ ਹੋਰ ਵਧ ਗਈ।

ਜਾਣਕਾਰੀ ਮੁਤਾਬਕ ਪੰਜਾਬ ‘ਚ ਬੱਦਲ ਛਾਏ ਰਹੇ ਅਤੇ ਸ਼ਾਮ ਨੂੰ ਜ਼ਿਆਦਾਤਰ ਇਲਾਕਿਆਂ ‘ਚ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਅਚਾਨਕ ਗਿਰਾਵਟ ਆਈ ਹੈ। ਜਿੱਥੇ ਐਤਵਾਰ ਨੂੰ ਕਈ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਸੀ, ਉਹ ਸੋਮਵਾਰ ਨੂੰ 24 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਰਾਤ ਸਮੇਂ ਪਾਰਾ 16 ਡਿਗਰੀ ਤੱਕ ਪਹੁੰਚ ਗਿਆ, ਜਿਸ ਕਾਰਨ ਹੁਣ ਪੂਰੇ ਸੂਬੇ ‘ਚ ਸੀਤ ਲਹਿਰ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਭਾਵੇਂ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਰਹੇਗਾ, ਜਦਕਿ ਆਉਣ ਵਾਲੇ ਹਫ਼ਤੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 24 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਮੰਗਲਵਾਰ ਤੋਂ ਸ਼ਹਿਰ ‘ਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਕਮਜ਼ੋਰ ਹੋ ਜਾਵੇਗਾ, ਜਿਸ ਕਾਰਨ ਨਾ ਤਾਂ ਬੱਦਲ ਛਾਏ ਰਹਿਣਗੇ ਅਤੇ ਨਾ ਹੀ ਬਾਰਿਸ਼। ਮੰਗਲਵਾਰ ਤੋਂ ਮੌਸਮ ਸਾਫ ਹੋ ਜਾਵੇਗਾ ਪਰ ਹੌਲੀ-ਹੌਲੀ ਸਰਦੀ ਵਧੇਗੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 13 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ ਕਮੀ ਆਵੇਗੀ ਅਤੇ ਅਗਲੇ ਇਕ ਹਫਤੇ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।

error: Content is protected !!