ਪੰਜਾਬ ਦੇ ਇਸ ਸ਼ਹਿਰ ਤੋਂ ਹਥਿਆਰਾਂ ਦੇ ਨਾਲ ਫੜ੍ਹੇ ਗਏ 2 ਅੱਤਵਾਦੀ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਜਾ ਰਹੇ ਸੀ ਪਠਾਨਕੋਟ…

ਪੰਜਾਬ ਦੇ ਇਸ ਸ਼ਹਿਰ ਤੋਂ ਹਥਿਆਰਾਂ ਦੇ ਨਾਲ ਫੜ੍ਹੇ ਗਏ 2 ਅੱਤਵਾਦੀ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਜਾ ਰਹੇ ਸੀ ਪਠਾਨਕੋਟ…

ਅੰਮ੍ਰਿਤਸਰ (ਵੀਓਪੀ ਬਿਊਰੋ) ਸ਼ਰਾਰਤੀ ਅਨਸਰ ਪੰਜਾਬ ਵਿੱਚ ਇਸ ਸਮੇਂ ਮਾਹੌਲ ਖਰਾਬ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਇਸੇ ਤਹਿਤ ਪੰਜਾਬ ਵਿੱਚ ਥਾਂ-ਥਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਕਾਫੀ ਜਗ੍ਹਾਂ ਤੋਂ ਸ਼ੱਕੀਆਂ ਵੀ ਹਿਰਾਸਤ ਵਿੱਚ ਲਿਆ ਆ ਹੈ। ਇਸੇ ਤਰਹਾਂ ਹੀ ਹੁਣ ਫਿਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਸਥਾਨਕ ਪੁਲਸ ਨੇ 3 ਹੈਂਡ ਗ੍ਰਨੇਡਾਂ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਅੱਤਵਾਦੀ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੇ ਸਨ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਨਾਕਾ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ। ਫਿਲਹਾਲ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਦੋਸ਼ੀ ਪਾਕਿਸਤਾਨ ਤੋਂ ਮਿਲੇ ਟਿਕਾਣੇ ਤੋਂ ਗ੍ਰਨੇਡ ਚੁੱਕ ਕੇ ਅੱਗੇ ਪਹੁੰਚਾਉਣ ਦੀ ਤਿਆਰੀ ਕਰ ਰਹੇ ਸਨ।

ਇਸ ਦੌਰਾਨ ਜੋ ਮੁੱਢਲੀ ਜਾਣਕਾਰੀ ਮਿਲੀ ਹੈ, ਉਸ ਮੁਤਾਬਕ ਫਿਰੋਜ਼ਪੁਰ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਅਤੇ ਅੰਗਰੇਜ ਸਿੰਘ ਕਾਰ ‘ਚ ਸਵਾਰ ਹੋ ਕੇ ਪਠਾਨਕੋਟ ਵੱਲ ਜਾ ਰਹੇ ਸਨ। ਇਸ ਦੌਰਾਨ ਉਹਨਾਂ ਕੋਲੋਂ ਜੋ ਹਥਿਆਰ ਬਰਾਮਦ ਹੋਏ ਹਨ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਫਿਰਾਕ ਵਿੱਚ ਸਨ। ਅੰਮ੍ਰਿਤਸਰ ਦੇ ਮਕਬੂਲਪੁਰਾ ਪੁਲਸ ਨੂੰ ਇਸ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਵਿਸ਼ੇਸ਼ ਨਾਕਾ ਲਗਾਇਆ ਗਿਆ। ਜਿੱਥੇ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਮਿਲੀ ਹੈ। ਪੁਲਿਸ ਨੇ ਦੋਵਾਂ ਕੋਲੋਂ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ ਇੱਕ ਮੋਟਰਸਾਈਕਲ ਅਤੇ ਇੱਕ ਲੱਖ ਰੁਪਏ ਬਰਾਮਦ ਕੀਤੇ ਹਨ।

error: Content is protected !!